ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ‘ਤੇ ਸਖ਼ਤੀ, ਹੁਣ ਨਹੀਂ ਚੱਲੇਗੀ ਮਨਮਰਜ਼ੀ

Tuesday, Mar 17, 2026 - 03:07 PM (IST)

ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ‘ਤੇ ਸਖ਼ਤੀ, ਹੁਣ ਨਹੀਂ ਚੱਲੇਗੀ ਮਨਮਰਜ਼ੀ

ਅੰਮ੍ਰਿਤਸਰ (ਦਲਜੀਤ)- ਜ਼ਿਲ੍ਹਾ ਅੰਮ੍ਰਿਤਸਰ ਦੇ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਕਾਰਨ ਮਾਪਿਆਂ ਵਿਚ ਹਾਹਾਕਾਰ ਮਚੀ ਹੋਈ ਹੈ। ਸਿੱਖਿਆ ਵਿਭਾਗ ਵੱਲੋਂ ਮਾਪਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਨਮਾਨੀ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤੀ ਦਾ ਡੰਡਾ ਚੁੱਕ ਲਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਨੂੰ ਮੁੜ ਤੋਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਕਿਸੇ ਵੀ ਵਿਦਿਆਰਥੀ ਜਾਂ ਮਾਪਿਆਂ ਨੂੰ ਕਿਤਾਬਾਂ, ਕਾਪੀਆਂ, ਯੂਨੀਫਾਰਮ ਜਾਂ ਹੋਰ ਸਿੱਖਿਆ ਸਮੱਗਰੀ ਕਿਸੇ ਖ਼ਾਸ ਦੁਕਾਨ ਤੋਂ ਖਰੀਦਣ ਲਈ ਮਜ਼ਬੂਰ ਨਾ ਕੀਤਾ ਜਾਵੇ। ਵਿਭਾਗ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਸਕੂਲ ਕੈਂਪਸ ਅੰਦਰ ਕਿਤਾਬਾਂ ਜਾਂ ਹੋਰ ਸਾਮਾਨ ਦੀ ਵਿਕਰੀ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ।

  ਇਹ ਵੀ ਪੜ੍ਹੋ-ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ

ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੂੰ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਵਿਭਾਗ ਵੱਲੋਂ ਇਸ ਤੋਂ ਪਹਿਲਾਂ ਵੀ ਪੱਤਰ ਜਾਰੀ ਕੀਤਾ ਗਿਆ ਸੀ ਪਰ ਕਈ ਸਕੂਲਾਂ ਵੱਲੋਂ ਪੱਤਰ ਜਾਰੀ ਹੋਣ ਦੇ ਬਾਵਜੂਦ ਵੀ ਆਪਣੀਆਂ ਮਨਮਰਜ਼ੀਆਂ ’ਤੇ ਰੋਕ ਨਹੀਂ ਲਗਾਈ ਗਈ ਸੀ, ਜਿਸ ਤੋਂ ਬਾਅਦ ਵਿਭਾਗ ਨੂੰ ਮਜ਼ਬੂਰਨ ਸਖ਼ਤੀ ਦਾ ਡੰਡਾ ਚੁੱਕਣਾ ਪਿਆ ਹੈ। ਜ਼ਿਲਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਸਕੂਲ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਮਾਪਿਆਂ ’ਤੇ ਕਿਤਾਬਾਂ, ਕਾਪੀਆਂ ਜਾਂ ਯੂਨੀਫਾਰਮ ਖਰੀਦਣ ਲਈ ਦਬਾਅ ਬਣਾਉਣ ਦੀ ਇਜਾਜ਼ਤ ਨਹੀਂ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੇ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

ਵਿਭਾਗ ਨੇ ਜਾਰੀ ਕੀਤੀਆਂ ਮੁੜ ਸਖ਼ਤ ਹਦਾਇਤਾਂ

–ਮਾਪਿਆਂ ਨੂੰ ਖ਼ਾਸ ਦੁਕਾਨਾਂ ਤੋਂ ਖਰੀਦਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।

–ਸਕੂਲ ਕੈਂਪਸ ਵਿਚ ਕਿਤਾਬਾਂ-ਕਾਪੀਆਂ ਦੀ ਵਿਕਰੀ ’ਤੇ ਪਾਬੰਦੀ।

–ਨਿਯਮ ਤੋੜਨ ਵਾਲੇ ਸਕੂਲਾਂ ਖ਼ਿਲਾਫ਼ ਵਿਭਾਗੀ ਕਾਰਵਾਈ।

–ਮਾਪਿਆਂ ’ਤੇ ਗੈਰ-ਜ਼ਰੂਰੀ ਆਰਥਿਕ ਬੋਝ ਪਾਉਣ ਵਾਲਿਆਂ ’ਤੇ ਨਿਗਰਾਨੀ।

 ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ

ਵਿਭਾਗ ਮਨਮਰਜ਼ੀ ਕਰਨ ਵਾਲੇ ਸਕੂਲਾਂ ’ਤੇ ਕਰੇ ਕਾਰਵਾਈ

ਆਰ. ਟੀ. ਆਈ. ਐਕਟੀਵਿਸਟ ਅਤੇ ਉੱਘੇ ਸਮਾਜ ਸੇਵੀ ਜੈ ਗੋਪਾਲ ਲਾਲੀ ਅਤੇ ਰਜਿੰਦਰ ਸ਼ਰਮਾ ਰਾਜੂ ਨੇ ਕਿਹਾ ਕਿ ਵਿਭਾਗ ਲੱਗਦਾ ਹੈ ਬੇਬੱਸ ਹੋ ਗਿਆ ਹੈ। ਇਸ ਲਈ ਪ੍ਰਾਈਵੇਟ ਸਕੂਲਾਂ ਨੂੰ ਮੁੜ-ਮੁੜ ਪੱਤਰ ਜਾਰੀ ਕਰਨੇ ਪੈ ਰਹੇ ਹਨ। ਵਿਭਾਗ ਨੂੰ ਚਾਹੀਦਾ ਹੈ ਕਿ ਗੁਪਤ ਢੰਗ ਨਾਲ ਚੈਕਿੰਗ ਕਰੇ ਅਤੇ ਜੋ ਵੀ ਸਕੂਲ ਮਨਮਰਜ਼ੀ ਕਰਦਾ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜਲਦ ਹੀ ਮਾਣਯੋਗ ਹਾਈ ਕੋਰਟ ਵਿਚ ਵੀ ਰਿੱਟ ਦਾਇਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News