ਸਿੱਖਿਆ ਵਿਭਾਗ ਦੇ ਵਿੱਦਿਅਕ ਅਦਾਰੇ ਬਣਨਗੇ ਤੰਬਾਕੂ ਫ੍ਰੀ ਜ਼ੋਨ
Saturday, Oct 25, 2025 - 10:47 AM (IST)
ਅੰਮ੍ਰਿਤਸਰ (ਦਲਜੀਤ)- ਵਿੱਦਿਅਕ ਅਦਾਰਿਆਂ ਨੂੰ ਤੰਬਾਕੂ ਫ੍ਰੀ ਜ਼ੋਨ ਸਬੰਧੀ ਅੰਮ੍ਰਿਤਸਰ ਦੇ ਸਮੂਹ ਬਲਾਕ ਨੋਡਲ ਅਫਸਰਾਂ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰਾਂ ਦੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰਾਮਬਾਗ ਵਿਖੇ ਕਰਵਾਈ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਨੋਡਲ ਅਫਸਰ (ਸੈਕੰਡਰੀ ਸਿੱਖਿਆ) ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਐੱਸ. ਸੀ. ਈ. ਆਰ. ਟੀ. ਵੱਲੋਂ ਐੱਨ. ਸੀ. ਈ. ਆਰ. ਟੀ. ਦਿੱਲੀ ਦੇ ਸਹਿਯੋਗ ਨਾਲ ਪੰਜਾਬ ਦੇ ਸਮੂਹ ਸਿੱਖਿਆ ਅਧਿਕਾਰੀਆਂ, ਜ਼ਿਲ੍ਹਾ ਨੋਡਲ ਅਫਸਰਾਂ ਅਤੇ ਡਾਇਟ ਪ੍ਰਿੰਸੀਪਲ ਦੀ ਇਕ ਰੋਜ਼ਾ ਵਰਕਸ਼ਾਪ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਕਰਵਾਈ ਗਈ ਸੀ ਅਤੇ ਨਾਲ ਹੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ। ਉਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਬਾਗ ਵਿਖੇ ਇਕ ਰੋਜ਼ਾ ਵਿੱਦਿਅਕ ਅਦਾਰਿਆਂ ਨੂੰ ਤੰਬਾਕੂ ਫ੍ਰੀ ਜ਼ੋਨ ਬਣਾਉਣ ਲਈ ਵਰਕਸ਼ਾਪ ਆਯੋਜਿਤ ਕੀਤੀ ਗਈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ, ਅਗਲੇ ਹਫ਼ਤੇ ਤੋਂ...
ਗੁਰਦੇਵ ਸਿੰਘ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅੰਮ੍ਰਿਤ ਸਿੰਘ-1 ਕਮ ਜ਼ਿਲਾ ਨੋਡਲ ਅਫਸਰ (ਐਲੀਮੈਂਟਰੀ ਸਿੱਖਿਆ) ਵੱਲੋਂ ਸਾਰੇ ਬਲਾਕ ਨੋਡਲ ਅਫਸਰਾਂ ਅਤੇ ਬਲਾਕ ਐਲੀਮੈਂਟਰੀ ਅਫਸਰਾਂ ਨੂੰ ਇਸ ਵਰਕਸ਼ਾਪ ’ਚ ਗਤੀਵਿਧੀ ਰਾਹੀਂ ਜਾਗਰੂਕਤਾ ਪੈਦਾ ਕਰਨ ਲਈ ਟ੍ਰੇਨਿੰਗ ਦਿੱਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਕੰਵਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਰਕਸ਼ਾਪ ’ਚ ਸਾਰਿਆਂ ਤੋਂ ਪਹਿਲਾਂ ਸ਼ਮੂਲੀਅਤ ਕਰਨ ਵਾਲੇ ਅਫਸਰਾਂ ਨੂੰ ਆਪਣੇ ਬਲਾਕਾਂ ਦੇ ਸਮੂਹ ਸਕੂਲਾਂ ਨੂੰ ਤੰਬਾਕੂ ਤੋਂ ਮੁਕਤ ਕਰਨ ਲਈ ਆਪਣੀ ਕੋਸ਼ਿਸ਼ ਕਰਨ ਲਈ ਸੁਖਚੈਨ ਸਿੰਘ ਵਲੋਂ ਸਹੁੰ ਚੁੱਕੀ ਗਈ।
ਇਹ ਵੀ ਪੜ੍ਹੋ-ਜੀਜੇ-ਸਾਲੀ ਵਿਚ ਬਣ ਗਿਆ ਨਜਾਇਜ਼ ਰਿਸ਼ਤਾ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਆਪਣੇ ਸੰਬੋਧਨ ’ਚ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਕੰਵਲਜੀਤ ਸਿੰਘ ਨੇ ਦੱਸਿਆ ਕਿ ਇਹ ਇਕ ਸਮਾਜਿਕ ਲੋੜ ਹੈ ਕਿ ਅਸੀਂ ਸਾਰੇ ਇਸ ਤੰਬਾਕੂ ਨੁਮਾ ਕੋਹੜ ਨੂੰ ਖਤਮ ਕਰਨ ਲਈ ਆਪਣਾ ਯੋਗਦਾਨ ਪਾਈਏ ਕਿਉਂਕਿ ਅੰਮ੍ਰਿਤਸਰ ਦੀ ਧਰਤੀ ਬੜੀ ਹੀ ਪਵਿੱਤਰ ਅਤੇ ਗੁਰੂਆਂ ਪੀਰਾਂ ਦੀ ਧਰਤੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਬਲਾਕ ਨੋਡਲ ਅਫਸਰਾਂ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰਾਂ ਨੂੰ ਇਸ ’ਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਅਤੇ ਸਕੂਲ ਪੱਧਰ ’ਤੇ ਇਕ-ਇਕ ਨੋਡਲ ਅਫਸਰ ਲਾਇਆ ਜਾਵੇਗਾ। ਹਰ ਸਕੂਲ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ, ਕਵਿਤਾ, ਗੀਤ ਮੁਕਾਬਲੇ ਆਦਿ ਕਰਵਾਏ ਜਾਣਗੇ ਅਤੇ ਸਕੂਲ ਦੀਆਂ ਕੰਧਾਂ ’ਤੇ ਜਾਗਰੂਕਤਾ ਨਾਅਰੇ ਵੀ ਲਿਖੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਉਨ੍ਹਾਂ ਸਾਰੇ ਸਕੂਲਾਂ ਨੂੰ 31 ਅਕਤੂਬਰ ਤੱਕ ਸਰਕਾਰ ਦੀ ਵੈੱਬਸਾਈਟ ’ਤੇ ਸਕੂਲ ਦੀਆਂ ਗਤੀਵਿਧੀਆਂ ਅਪਲੋਡ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਿਤ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਆਪਣੇ ਸੰਦੇਸ਼ ’ਚ ਜ਼ਿਲਾ ਸਿੱਖਿਆ ਸੈਕੰਡਰੀ ਸਿੱਖਿਆ ਰਾਜੇਸ਼ ਸ਼ਰਮਾ ਨੇ ਕਿਹਾ ਕਿ ਸਾਰੇ ਬਲਾਕ ਨੋਡਲ ਅਫਸਰਾਂ ਨੂੰ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਲਈ ਇਨ੍ਹਾਂ ਨੂੰ ਇਨ੍ਹਾਂ ਮਾਰੂ ਨਸ਼ਿਆਂ ਬਾਰੇ ਜਾਗਰੂਕ ਕਰਨਾ ਸਾਡਾ ਸਮਾਜਿਕ ਫਰਜ਼ ਹੈ। ਇਸ ਮੌਕੇ ਅੰਮ੍ਰਿਤਸਰ ਦੇ ਸਮੂਹ ਬਲਾਕ ਨੋਡਲ ਅਫਸਰ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਹਾਜ਼ਰ ਸਨ।
ਇਹ ਵੀ ਪੜ੍ਹੋ-ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
