ਈਦ ਦੇ ਤਿਉਹਾਰ ਮੌਕੇ BSF ਵਲੋਂ ਪਾਕਿ ਰੇਂਜਰਾਂ ਨੂੰ ਦਿੱਤੀ ਗਈ ਮਠਿਆਈ

05/05/2022 10:08:38 AM

ਅੰਮ੍ਰਿਤਸਰ (ਨੀਰਜ) - ਈਦ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਅਟਾਰੀ ਬਾਰਡਰ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਪਾਕਿਸਤਾਨ ਰੇਂਜਰਾਂ ਨੂੰ ਮਠਿਆਈ ਪ੍ਰਦਾਨ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਰੇਂਜਰਾਂ ਵੱਲੋਂ ਵੀ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੂੰ ਮਠਿਆਈ ਦਿੱਤੀ ਗਈ ਹੈ। ਦੱਸ ਦੇਈਏ ਕਿ ਕਾਫ਼ੀ ਲੰਮੇ ਸਮੇਂ ਤੋਂ ਬਾਅਦ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਮਠਿਆਈ ਦਾ ਅਦਾਨ-ਪ੍ਰਦਾਨ ਕੀਤਾ ਗਿਆ ਹੈ, ਕਿਉਂਕਿ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਕਾਫੀ ਖ਼ਰਾਬ ਹੋ ਗਏ ਸਨ।


rajwinder kaur

Content Editor

Related News