ਕੈਬਨਿਟ ਮੰਤਰੀ ਧਾਲੀਵਾਲ ਨੇ ਈਦ-ਉਲ-ਫ਼ਿਤਰ ਮੌਕੇ ਦਿੱਤੀ ਮੁਬਾਰਕਬਾਦ, ਮਿਠਾਈ ਖੁਆ ਕੇ ਵੰਡੀ ਖੁਸ਼ੀ
Monday, Mar 31, 2025 - 05:24 PM (IST)

ਅੰਮ੍ਰਿਤਸਰ- ਅੱਜ ਪੰਜਾਬ ਤੋਂ ਇਲਾਵਾ ਦੇਸ਼ ਤੇ ਵਿਦੇਸ਼ 'ਚ ਵਸਦੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਫ਼ਿਤਰ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਦਫ਼ਤਰ ਵਿਖੇ ਪੁੱਜੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਇਸ ਮਗਰੋਂ ਉਨ੍ਹਾਂ ਨੇ ਆਏ ਲੋਕਾਂ ਨੂੰ ਆਪਣੇ ਹੱਥੀਂ ਦੁਪਹਿਰ ਦਾ ਖਾਣਾ ਪਰੋਸਿਆ। ਉਨ੍ਹਾਂ ਇਸ ਪਵਿੱਤਰ ਤਿਉਹਾਰ ਮੌਕੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਖੁਸ਼ੀ-ਖੁਸ਼ੀ ਤੇ ਰਲ਼-ਮਿਲ ਕੇ ਮਨਾਉਣੇ ਚਾਹੀਦੇ ਹਨ ਤੇ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e