ਪਠਾਨਕੋਟ: 93 ਘੰਟਿਆਂ ਤੋਂ  ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗ ਨੇ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਕੀਤਾ ਇਨਕਾਰ

Saturday, Aug 29, 2026 - 04:59 PM (IST)

ਪਠਾਨਕੋਟ: 93 ਘੰਟਿਆਂ ਤੋਂ  ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗ ਨੇ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਕੀਤਾ ਇਨਕਾਰ

 ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ): ਪਠਾਨਕੋਟ ਜ਼ਿਲ੍ਹੇ ਦੇ ਸ਼ਾਹਪੁਰਕੰਡੀ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਬਜ਼ੁਰਗ ਵੱਲੋਂ ਕਰੀਬ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਕਰੀਬ 93 ਘੰਟਿਆਂ ਤੋਂ ਟਾਵਰ ’ਤੇ ਡਟਿਆ ਹੋਇਆ ਹੈ, ਜਿਸ ਕਾਰਨ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਬਜ਼ੁਰਗ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਦੇ ਹੱਕ ਵਿੱਚ ਪਿਛਲੇ 34 ਸਾਲਾਂ ਤੋਂ ਸੰਘਰਸ਼ ਕਰ ਰਿਹਾ ਹੈ, ਪਰ ਅਜੇ ਤੱਕ ਉਸ ਦੀਆਂ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ। ਉਸ ਨੇ ਕਿਹਾ ਕਿ ਸੰਘਰਸ਼ ਦੌਰਾਨ ਹੁਣ ਉਸ ਦਾ ਬੇਟਾ ਵੀ ਨੌਕਰੀ ਲਈ ਓਵਰਏਜ ਹੋ ਚੁੱਕਾ ਹੈ।

ਇਹ ਵੀ ਪੜ੍ਹੋ- ਪਠਾਨਕੋਟ 'ਚ ਵਣ ਜੀਵ ਵਿਭਾਗ ਦੀ ਰੇਡ, ਦੁਰਲੱਭ ਪੰਛੀਆਂ ਦੀ ਤਸਕਰੀ ਕਰਨ ਵਾਲਾ ਇਕ ਗ੍ਰਿਫਤਾਰ, 179 ਪੰਛੀ ਰੈਸਕਿਊ

ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਬਜ਼ੁਰਗ ਨਾਲ ਗੱਲਬਾਤ ਕਰਕੇ ਉਸ ਨੂੰ ਟਾਵਰ ਤੋਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਬਜ਼ੁਰਗ ਨੇ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਪਹਿਲਾਂ ਉਸ ਦੀਆਂ ਮੰਗਾਂ ਸਬੰਧੀ ਠੋਸ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਨਕਲੀ ਪਨੀਰ ਬਣਾਉਣ ਤੇ ਵੇਚਣ ਵਾਲਿਆਂ ਦੀ ਖੈਰ ਨਹੀਂ, ਸਿਹਤ ਵਿਭਾਗ ਦੀ ਸਖ਼ਤ ਐਡਵਾਈਜ਼ਰੀ ਜਾਰੀ

ਉੱਧਰ, ਮਾਮਲੇ ਸਬੰਧੀ ਸਕੱਤਰ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਲੰਬੇ ਸਮੇਂ ਤੋਂ ਟਾਵਰ ’ਤੇ ਬੈਠੇ ਬਜ਼ੁਰਗ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦਾ ਕੀ ਹੱਲ ਕੱਢਿਆ ਜਾਂਦਾ ਹੈ ਅਤੇ ਬਜ਼ੁਰਗ ਨੂੰ ਸੁਰੱਖਿਅਤ ਢੰਗ ਨਾਲ ਟਾਵਰ ਤੋਂ ਹੇਠਾਂ ਕਿਵੇਂ ਲਿਆਂਦਾ ਜਾਂਦਾ ਹੈ।

ਇਹ ਵੀ ਪੜ੍ਹੋ- ਪੰਜਾਬ: ਘਰ ’ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News