ਸੜਕ ਕਰਾਸ ਕਰਦੇ ਬਜ਼ੁਰਗ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, ਹੋਈ ਦਰਦਨਾਕ ਮੌਤ

Tuesday, Apr 08, 2025 - 10:35 AM (IST)

ਸੜਕ ਕਰਾਸ ਕਰਦੇ ਬਜ਼ੁਰਗ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, ਹੋਈ ਦਰਦਨਾਕ ਮੌਤ

ਬਟਾਲਾ (ਸਾਹਿਲ)- ਸੜਕ ਕਰਾਸ ਕਰਦੇ ਸਮੇਂ ਕਾਰ ਦੀ ਟੱਕਰ ਵੱਜਣ ਨਾਲ ਬਜ਼ੁਰਗ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਗੁਰਮੇਜ ਸਿੰਘ (65) ਪੁੱਤਰ ਤਾਰਾ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ ਜੋ ਕਿ ਅੱਜ ਸਵੇਰੇ ਅੱਡਾ ਨੌਸ਼ਹਿਰਾ ਮੱਝਾ ਸਿੰਘ ਤੋਂ ਅਖਬਾਰ ਲੈ ਕੇ ਘਰ ਨੂੰ ਵਾਪਸ ਜਾ ਰਿਹਾ ਸੀ। ਜਦੋਂ ਇਹ ਨੌਸ਼ਹਿਰਾ ਮੱਝਾ ਸਿੰਘ ਤੋਂ ਹਾਈਵੇ ਵਾਲਾ ਪੁਲ ਕਰਾਸ ਕਰ ਰਿਹਾ ਸੀ ਤਾਂ ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਕਾਰ ਨੇ ਉਕਤ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਕਤ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਪੁਲਸ ਥਾਣੇ ਨੇੜੇ ਲਗਾਤਾਰ ਤਿੰਨ Blast

ਓਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੇ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਉਕਤ ਬਜ਼ੁਰਗ ਨੂੰ ਤੁਰੰਤ ਸੀ.ਐੱਚ.ਸੀ ਨੌਸ਼ਹਿਰਾ ਮੱਝਾ ਸਿੰਘ ਵਿਖੇ ਇਲਾਜ ਲਈ ਪਹੁੰਚਾਇਆ, ਜਿਥੇ ਡਾਕਟਰਾਂ ਨੇ ਬਜ਼ੁਰਗ ਗੁਰਮੇਜ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਏ.ਐੱਸ.ਆਈ. ਹੈਨਰੀ ਨੇ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਹਿੱਤ ਹੈ ਅਤੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News