ਬਟਾਲਾ ''ਚ ਵਾਪਰਿਆ ਵੱਡਾ ਹਾਦਸਾ, ਪੈਦਲ ਜਾ ਰਹੇ ਬਜ਼ੁਰਗ ਨੂੰ ਗੱਡੀ ਨੇ ਮਾਰੀ ਸਾਈਡ, ਮੌਕੇ ''ਤੇ ਹੋਈ ਮੌਤ

01/25/2024 5:40:59 PM

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ 'ਚ ਕਾਦੀਆ ਰੋਡ 'ਤੇ ਇਕ ਦਰਦਨਾਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ ਵ੍ਹਾਈਟ ਅਵੇਨਿਓ ਦੇ ਰਹਿਣ ਵਾਲੇ ਬਜ਼ੁਰਗ ਗੁਰਬਚਨ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਬਚਨ ਸਿੰਘ ਘਰ ਤੋਂ ਕੁਝ ਕੰਮ ਲਈ ਬਾਹਰ ਗਿਆ ਤਾਂ ਪਿੱਛਿਓਂ ਆ ਰਹੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ

ਜਦਕਿ ਸਥਾਨਿਕ ਲੋਕਾਂ ਨੇ ਗੱਡੀ ਦਾ ਪਿੱਛਾ ਕਰ ਗੱਡੀ ਡਰਾਈਵਰ ਸਮੇਤ ਕਾਰ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ। ਇਸ ਦੌਰਾਨ ਹਾਦਸੇ ਦੀ ਸਾਰੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਉਥੇ ਹੀ ਪਿੱਛੇ ਮ੍ਰਿਤਕ ਗੁਰਬਚਨ ਸਿੰਘ ਦੀ ਪਤਨੀ ਦਾ ਰੋ-ਰੋ ਬੁਰਾ ਹਾਲ ਹੈ ਅਤੇ ਮ੍ਰਿਤਕ ਦਾ ਪੁੱਤਰ 'ਚ ਵਿਦੇਸ਼ ਰਹਿੰਦਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਇਸ ਦੌਰਾਨ ਸਥਾਨਿਕ ਲੋਕਾਂ ਅਤੇ ਮ੍ਰਿਤਕ ਦੀ ਪਤਨੀ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ । ਉਧਰ ਪੁਲਸ ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ 'ਚ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਰ ਸਮੇਤ ਕਾਰ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਵਾਈ ਦੇਣ ਤੋਂ ਇਨਕਾਰ ਕਰਨ 'ਤੇ ਪਤਨੀ ਨੇ ਪਤੀ ਦਾ ਕਰ 'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan