ਮੋਟਰਸਾਈਕਲ ਤੇ ਸਾਈਕਲ ਵਿਚਾਲੇ ਭਿਆਨਕ ਟੱਕਰ, ਬਜ਼ੁਰਗ ਗੰਭੀਰ ਜ਼ਖ਼ਮੀ

02/25/2023 5:43:14 PM

ਬਟਾਲਾ (ਸਾਹਿਲ)- ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਬਜ਼ੁਰਗ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਵਾਸੀ ਪਿੰਡ ਭੁੱਲਰ ਬੀਤੀ ਰਾਤ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਨੂੰ ਵਾਪਸ ਜਾ ਰਿਹਾ ਸੀ। ਜਦੋਂ ਇਹ ਪਿੰਡ ਦੇ ਮੋੜ ਕੋਲ ਪਹੁੰਚਿਆ ਤਾਂ ਬਾਈਪਾਸ ਵਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਇਸ ਦੇ ਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਬਾਬੇ ਨੇ ਪੋਟਲੀ ਸੁੰਘਾ ਕੇ ਔਰਤ ਨਾਲ ਕੀਤਾ ਵੱਡਾ ਕਾਂਡ, ਫ਼ਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ

ਇਸ ਦੌਰਾਨ ਬਜ਼ੁਰਗ ਸੜਕ ’ਤੇ ਡਿੱਗ ਪਿਆ ਅਤੇ ਸੱਟ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਓਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਤੁਰੰਤ ਉਕਤ ਬਜ਼ੁਰਗ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਚਾਰਜਸ਼ੀਟ ਮਗਰੋਂ ਅਕਾਲੀ ਦਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Anuradha

Content Editor

Related News