ਭਲਕੇ ਹੋਵੇਗੀ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਚੋਣ : ਡਾ. ਨਿੱਝਰ

02/17/2024 5:31:54 PM

ਅੰਮ੍ਰਿਤਸਰ (ਵਾਲੀਆ)- ਚੀਫ ਖਾਲਸਾ ਦੀਵਾਨ ਦੇ 6 ਅਹੁਦੇਦਾਰਾਂ ਲਈ 18 ਫਰਵਰੀ ਨੂੰ ਹੋਣ ਜਾ ਰਹੀ ਚੋਣ ਦੇ ਮੱਦੇਨਜ਼ਰ ਬੀਤੇ ਦਿਨ ਡਾ. ਇੰਦਰਬੀਰ ਨਿੱਝਰ ਧੜੇ ਦੀ ਵੱਡੀ ਮੀਟਿੰਗ ਸਵਿੰਦਰ ਸਿੰਘ ਕੱਥੂਨੰਗਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ 150 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕਰ ਕੇ ਇਸ ਚੋਣ ਨੂੰ ਲਗਭਗ ਇਕ ਤਰਫਾ ਹੀ ਕਰ ਦਿੱਤਾ।ਉਨ੍ਹਾਂ ਕਿਹਾ ਕਿ ਦੀਵਾਨ ਇਕ ਪਵਿੱਤਰ ਸੰਸਥਾ ਹੈ, ਇਸ ਸੰਸਥਾ ਰਾਹੀਂ ਧਰਮ ਪ੍ਰਚਾਰ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ। ਕੁਝ ਕੁ ਵਿਅਕਤੀ ਅਖੌਤੀ ਦੀਵਾਨ ਬਚਾਓ ਸੰਸਥਾ ਬਣਾ ਕੇ ਅਤੇ ਇਕ ਧੜੇ ਦੇ ਸਮਰਥਨ ਵਿਚ ਖੜ੍ਹੇ ਹੋ ਕੇ ਝੂਠ ਦੀ ਰਾਜਨੀਤੀ ਕਰਦਿਆਂ ਕੂੜ ਪ੍ਰਚਾਰ ਦੇ ਨਾਲ-ਨਾਲ ਤੇ ਦੀਵਾਨ ਦੇ ਅਕਸ ਨੂੰ ਬਦਨਾਮ ਕਰ ਰਹੇ ਹਨ।

ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

ਉਨ੍ਹਾਂ ਕਿਹਾ ਕਿ ਅਫਸੋਸ ਹੈ ਕਿ ਇਕ ਧੜਾ ਉਨ੍ਹਾਂ ਲੋਕਾਂ ਦਾ ਸਾਥ ਲੈ ਰਿਹਾ ਹੈ, ਜਿਨ੍ਹਾਂ ਨੂੰ ਪਹਿਲਾਂ ਹੀ ਦੀਵਾਨ ਦੇ ਜਰਨਲ ਹਾਊਸ ਨੇ ਕੂੜ ਪ੍ਰਚਾਰ ਕਰਨ ਦੇ ਦੋਸ਼ ਹੇਠ ਕੱਢਿਆ ਹੈ। ਇਨ੍ਹਾਂ ਪੰਜਾਂ ਵਿਅਕਤੀਆਂ ਵਿਚ ਪ੍ਰੋਫੈਸਰ ਬਲਜਿੰਦਰ ਸਿੰਘ, ਪ੍ਰੋਫੈਸਰ ਹਰੀ ਸਿੰਘ, ਅਮਰਜੀਤ ਸਿੰਘ ਭਾਟੀਆ, ਅਵਤਾਰ ਸਿੰਘ ਤੇ ਨਵਦੀਪ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਲੋਕ ਇਸੇ ਤਰ੍ਹਾਂ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਨੀਤੀ ਨੂੰ ਅਪਣਾਉਂਦੇ ਰਹਿਣਗੇ ਤਾਂ ਕਿਤੇ ਨਾ ਕਿਤੇ ਇਨ੍ਹਾਂ ਨੂੰ ਵੀ ਆਪਣੇ ਜੀਵਨ ਵਿਚ ਖਮਿਆਜ਼ਾ ਝੱਲਣਾ ਪਵੇਗਾ।

ਇਹ ਵੀ ਪੜ੍ਹੋ :  ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਉਨ੍ਹਾਂ ਕਿਹਾ ਕਿ ਦੀਵਾਨ ਇਕ ਪਵਿੱਤਰ ਸੰਸਥਾ ਹੈ, ਜਿਸ ਵਿਚ ਝੂਠ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ, ਜੇਕਰ ਉਪਰੋਕਤ ਅਖੋਤੀ ਸੰਸਥਾ ਦੇ ਮੈਂਬਰ ਸਾਡੇ ਵਿਰੁੱਧ ਪ੍ਰਚਾਰ ਕਰਨ ਦਾ ਯਤਨ ਕਰ ਰਹੇ ਹਨ ਤਾਂ ਉਹ ਤੱਥਾਂ ’ਤੇ ਸਬੂਤਾਂ ਦੇ ਆਧਾਰ ’ਤੇ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਮੀਡੀਆ ਦੇ ਸਾਹਮਣੇ ਝੂਠ ਬੋਲ ਕੇ ਇਹ ਝੂਠ ਦੀ ਰਾਜਨੀਤੀ ਕਰ ਰਹੇ ਹਨ, ਕਿਸੇ ਵੀ ਤਰ੍ਹਾਂ ਦੇ ਤੱਥ ਜਾਂ ਸਬੂਤ ਇਨ੍ਹਾਂ ਪਾਸ ਮੌਜੂਦ ਨਹੀਂ ਹਨ। ਜਿਹੜੇ ਮੈਂਬਰ ਦੀਵਾਨ ਦੇ ਹਾਊਸ ਵੱਲੋਂ ਕੱਢੇ ਗਏ ਹਨ, ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਬਣਦਾ ਕਿ ਉਹ ਦੀਵਾਨ ਦੀਆਂ ਚੋਣਾਂ ਵਿਚ ਦੀਵਾਨ ਦੇ ਮੈਂਬਰਾਂ ਨੂੰ ਗੁੰਮਰਾਹ ਕਰਨ ਲਈ ਕੂਟ ਨੀਤੀ ਦਾ ਪ੍ਰਯੋਗ ਕਰਦੇ ਹੋਏ ਦੀਵਾਨ ਦੀ ਬਦਨਾਮੀ ਕਰਨ।

ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Shivani Bassan

This news is Content Editor Shivani Bassan