ਗੁਰਦਾਸਪੁਰ ''ਚ ਚੋਣਾਂ ਦੀ ਤਿਆਰੀ ਸ਼ੁਰੂ, DC ਆਦਿੱਤਿਆ ਨੇ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Saturday, Oct 24, 2026 - 02:37 PM (IST)
ਗੁਰਦਾਸਪੁਰ(ਹਰਮਨ)- ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ Vulnerability Mapping ਅਤੇ Critical Polling ਸਬੰਧੀ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ 'ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ Vulnerability Mapping ਅਤੇ Critical ਪੋਲਿੰਗ ਸਟੇਸ਼ਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਬਾਰੀਕੀ ਨਾਲ ਅਮਲ ਵਿੱਚ ਲਿਆਂਦਾ ਜਾਵੇ ਅਤੇ ਇਸ ਕੰਮ ਨੂੰ ਰੀਵਿਊ ਕਰਨ ਲਈ ਮੀਟਿੰਗ ਜਲਦ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਮਸ਼ੀਨਰੀ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਜਾਂ ਦਬਾਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਇਸ ਮੌਕੇ ਆਦਿੱਤਿਆ ਐਸ.ਐਸ.ਪੀ. ਗੁਰਦਾਸਪੁਰ, ਮਹਿਤਾਬ ਸਿੰਘ ਗਿੱਲ, ਐਸ.ਐਸ.ਪੀ. ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, ਅਸ਼ੋਕ ਕੁਮਾਰ, ਐਸ.ਡੀ.ਐਮ. ਗੁਰਦਾਸਪੁਰ, ਗਗਨਦੀਪ ਸਿੰਘ ਐਸ.ਡੀ.ਐਮ. ਦੀਨਾਨਗਰ, ਸੁਖਜਿੰਦਰ ਸਿੰਘ ਟਿਵਾਣਾ ਐਸ.ਡੀ.ਐਮ. ਫਤਹਿਗੜ੍ਹ ਚੂੜੀਆਂ, ਲਛਮਣ ਸਿੰਘ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਮਨਜਿੰਦਰ ਸਿੰਘ, ਤਹਿਸੀਲਦਾਰ ਚੋਣਾਂ, ਸੁਨੀਲ ਕੁਮਾਰ, ਚੋਣ ਕਾਨੂੰਗੋ, ਸਮੂਹ ਡੀ.ਐਸ.ਪੀਜ., ਸਮੂਹ ਐਸ.ਐਚ.ਓਜ., ਡਾ. ਪਰਮਜੀਤ ਸਿੰਘ ਕਲਸੀ ਨੋਡਲ ਅਫ਼ਸਰ, ਸਮੂਹ ਸੈਕਟਰ ਅਫ਼ਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
