ਚੋਣਾਂ ਮੌਕੇ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ’ਚ 5 ਵਿਰੁੱਧ ਮਾਮਲਾ ਦਰਜ

02/17/2021 2:16:30 PM

ਤਰਨਤਾਰਨ (ਰਾਜੂ) - ਨਗਰ ਕੌਂਸਲ ਪੱਟੀ ਦੀਆਂ 14 ਫਰਵਰੀ ਨੂੰ ਹੋਈਆਂ ਚੋਣਾਂ ਮੌਕੇ ਹੋਈ ਝੜਪ ਦੌਰਾਨ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਪੱਟੀ ਪੁਲਸ ਨੇ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਪੁਲਸ ਨੇ ਜ਼ਖਮੀ ਹੋਏ ਨੌਜਵਾਨ ਵੱਲੋਂ ਵਾਇਰਲ ਕੀਤੀ ਵੀਡੀਓ ਦੇ ਆਧਾਰ ’ਤੇ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਇਸ ਸਬੰਧੀ ਥਾਣਾ ਮੁਖੀ ਲਖਬੀਰ ਸਿੰਘ ਨੇ ਦੱਸਿਆ ਕਿ 14 ਫਰਵਰੀ ਨੂੰ ਨਗਰ ਕੌਂਸਲ ਪੱਟੀ ਦੀਆਂ ਚੋਣਾਂ ਹੋ ਰਹੀਆਂ ਸਨ ਤਾਂ ਅਚਾਨਕ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ 1 ਪੱਟੀ ਦੇ ਨਜ਼ਦੀਕ ਝੜਪ ਹੋ ਗਈ। ਇਸ ਦੌਰਾਨ ਮਨਬੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭਿੱਖੀਵਿੰਡ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜੋ ਇਸ ਸਮੇਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ। 

ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ

ਹਾਲਾਂਕਿ ਜ਼ਖ਼ਮੀ ਨੇ ਪੁਲਸ ਨੂੰ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਪਰ ਉਕਤ ਨੌਜਵਾਨ ਨੇ ਆਪਣੀ ਫੇਸਬੁੱਕ ’ਤੇ ਵੀਡੀਓ ਪੋਸਟ ਕਰ ਕੇ ਦੱਸਿਆ ਕਿ ਉਸ ਦੇ ਗੋਲੀਆਂ ਲਖਬੀਰ ਸਿੰਘ ਉਰਫ ਕਾਲਾ ਵਾਸੀ ਕਿਰਤੋਵਾਲ ਅਤੇ 4 ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਹਨ। ਇਸ ਦੇ ਆਧਾਰ ’ਤੇ ਪੁਲਸ ਵੱਲੋਂ ਲਖਬੀਰ ਸਿੰਘ ਉਰਫ ਕਾਲਾ ਪੁੱਤਰ ਦਰਸ਼ਨ ਸਿੰਘ ਵਾਸੀ ਕਿਰਤੋਵਾਲ ਅਤੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ : ਨਗਰ ਕੌਂਸਲ ਚੋਣਾਂ ’ਚ ਕਾਂਗਰਸ ਨੇ 29 ਸੀਟਾਂ ’ਤੇ ਹਾਸਲ ਕੀਤੀ ਇਤਿਹਾਸਕ ਜਿੱਤ


rajwinder kaur

Content Editor

Related News