ਸਮਾਜ ਸੇਵਾ ’ਚ ਅੱਵਲ ਨੰਬਰ ’ਤੇ ਹੈ ਇਲੈਕਟ੍ਰੀਕਲ ਟਰੇਡਰ ਐਸੋਸੀਏਸ਼ਨ ਅੰਮ੍ਰਿਤਸਰ : ਸ਼੍ਰੀ ਵਿਜੇ ਚੋਪੜਾ
Tuesday, Jan 16, 2024 - 01:49 PM (IST)
ਅੰਮ੍ਰਿਤਸਰ (ਗੁਪਤਾ)- ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬੀਤੇ ਦਿਨ ਇਲੈਕਟ੍ਰੀਕਲ ਟਰੇਡਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਬਲਬੀਰ ਭਸੀਨ ਦੀ ਪ੍ਰਧਾਨਗੀ ’ਚ ਆਯੋਜਿਤ ਬੈਠਕ ਦੌਰਾਨ 100 ਰਜਾਈਆਂ ਸ਼੍ਰੀ ਵਿਜੇ ਚੋਪੜਾ ਜੀ ਨੂੰ ਭੇਟ ਕੀਤੀਆਂ ਗਈਆਂ ਅਤੇ ਸੰਸਥਾ ਦੇ ਮੈਂਬਰਾਂ ਵੱਲੋਂ ਸ਼੍ਰੀ ਚੋਪੜਾ ਜੀ ਨੂੰ ਸ਼ਾਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਸਕੱਤਰ ਅਸ਼ਵਨੀ ਸ਼ਰਮਾ, ਰਣਜੀਤ ਸਿੰਘ, ਬਲਬੀਰ ਭਸੀਨ ਅਤੇ ਹੋਰ ਮੈਂਬਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸ਼੍ਰੀ ਵਿਜੇ ਚੋਪੜਾ ਜੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉਕਤ ਸੰਸਥਾ ਸਮਾਜ ਸੇਵਾ ਦੇ ਕੰਮ ਕਰਨ ’ਚ ਅੱਵਲ ਨੰਬਰ ’ਤੇ ਹੈ। ਸਮੇਂ-ਸਮੇਂ ’ਤੇ ਉਕਤ ਸੰਸਥਾ ਵੱਲੋਂ ਜੋ ਸੇਵਾ ਕਾਰਜ ਕੀਤੇ ਜਾਂਦੇ ਹਨ, ਸ਼ਲਾਘਾਯੋਗ ਹਨ।
ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ
ਉਕਤ ਸੰਸਥਾ ਦੇ ਸਕੱਤਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਸੀਂ ਜਲਦ ਹੀ ਇਕ ਡਾਇਰੀ ਲਾਂਚ ਕਰਨ ਵਾਲੇ ਹਾਂ ਅਤੇ ਜਿਸ ਦਿਨ ਅਸੀਂ ਇਹ ਡਾਇਰੀ ਲਾਂਚ ਕਰਾਂਗੇ, ਉਸ ਦਿਨ ਸ਼੍ਰੀ ਵਿਜੇ ਚੋਪੜਾ ਜੀ ਦੁਬਾਰਾ ਸਾਡੇ ਕੋਲ ਆਉਣਗੇ ਅਤੇ ਅਸੀਂ ਉਨ੍ਹਾਂ ਨੂੰ ਇਕ ਟਰੱਕ ਰਾਸ਼ਨ ਦਾ ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਲਈ ਦੇਵਾਂਗੇ।
ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ
ਸੰਸਥਾ ਦੇ ਪ੍ਰਧਾਨ ਬਲਬੀਰ ਭਸੀਨ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸ਼੍ਰੀ ਵਿਜੇ ਚੋਪੜਾ ਜੀ ਨੇ ਸਾਡੇ ਘਰ ਚਰਨ ਪਾਏ। ਇਸ ਦੌਰਾਨ ਬਲਬੀਰ ਭਸੀਨ ਦੇ ਪਰਿਵਾਰ ਵੱਲੋਂ ਚੋਪੜਾ ਜੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਖਜ਼ਾਨਚੀ ਹਰਜੀਤ ਸਿੰਘ ਕਲਸੀ, ਪਵਨਦੀਪ ਸਿੰਘ ਅਰੋੜਾ, ਵਿਸ਼ਨੂੰ ਚੰਦਰ ਮੋਹਨ, ਜਸਪਾਲ ਸਿੰਘ, ਪਰਮਜੀਤ ਸਿੰਘ ਚਾਵਲਾ, ਰਾਕੇਸ਼ ਗੁਪਤਾ, ਰਮਨ ਸ਼ਰਮਾ, ਅਮਿਤ, ਸੁਮਿਤ ਆਦਿ ਹਾਜ਼ਰ ਸਨ। ਰਣਜੀਤ ਸਿੰਘ ਅਰੋੜਾ ਨੇ ਕਿਹਾ ਕਿ ਅਸੀਂ ਚੋਪੜਾ ਜੀ ਦੇ ਰਿਣੀ ਹਾਂ, ਜਦੋਂ ਵੀ ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਤਾਂ ਉਹ ਤੁਰੰਤ ਸਾਡਾ ਹੌਸਲਾ ਵਧਾਉਣ ਲਈ ਆਉਂਦੇ ਹਨ। ਇਸ ਮੌਕੇ ਜਗ ਬਾਣੀ ਦੇ ਵਰਿੰਦਰ ਸ਼ਰਮਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸਰਪੰਚ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ: ਵਿਦੇਸ਼ ਬੈਠੇ ਅੰਮ੍ਰਿਤਪਾਲ ਨੇ ਦਿੱਤੀ ਸੀ ਜਾਨੋ ਮਾਰਨ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8