ਬਿਜਲੀ ਦੇ ਸ਼ਾਰਟ ਸਰਕਟ ਨਾਲ ਸੁਨਿਆਰ ਦੀ ਦੁਕਾਨ ਨੂੰ ਅੱਗ ਲੱਗੀ, ਹੋਇਆ ਮਾਲੀ ਨੁਕਸਾਨ

06/20/2022 11:54:20 AM

ਬਟਾਲਾ (ਸਾਹਿਲ)- ਬਟਾਲਾ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਸੁਨਿਆਰ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨਹਿਰੂ ਗੇਟ ਸਥਿਤ ਦਰਸ਼ਨ ਜਿਊਲਰਜ਼ ਦੇ ਮਾਲਕ ਜਤਿਨ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਆਪਣੀ ਦੁਕਾਨ ਬੰਦ ਕਰਕੇ ਘਰ ਨੂੰ ਚਲੇ ਗਿਆ ਸੀ। ਅੱਜ ਸਵੇਰੇ ਪੌਣੇ 6 ਵਜੇ ਦੇ ਕਰੀਬ ਕਿਸੇ ਵਿਅਕਤੀ ਦਾ ਉਸ ਨੂੰ ਫੋਨ ਆਇਆ ਕਿ ਤੁਹਾਡੀ ਦੁਕਾਨ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਅਸੀਂ ਤੁਰੰਤ ਜਦੋਂ ਦੁਕਾਨ ’ਤੇ ਪਹੁੰਚੇ ਤਾਂ ਅੰਦਰੋਂ ਧੂੰਆਂ ਬਾਹਰ ਨੂੰ ਆ ਰਿਹਾ ਸੀ। ਇਸ ਦੇ ਤੁਰੰਤ ਬਾਅਦ ਜਦੋਂ ਮੈਂ ਆਪਣੀ ਦੁਕਾਨ ਦਾ ਸ਼ਟਰ ਖੋਲ੍ਹਿਆ ਤਾਂ ਦੇਖਿਆ ਕਿ ਦੁਕਾਨ ਅੰਦਰ ਅੱਗ ਹੋਈ ਹੈ, ਜਿਸ ’ਤੇ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ  ਪੁੱਜੇ ਫਾਇਰ ਬਿਗ੍ਰੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

ਜਤਿਨ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਲੱਗੀ ਹੈ। ਅੱਗ ਲੱਗਣ ਕਾਰਨ ਉਨ੍ਹਾਂ ਦਾ ਜਿਥੇ ਏ.ਸੀ. ਤੇ ਹੋਰ ਕੀਮਤੀ ਸਮਾਨ ਸੜ ਗਿਆ ਹੈ, ਉਥੇ ਹੀ ਉਸ ਦੀ ਦੁਕਾਨ ਵੀ ਬੁਰੀ ਤਰ੍ਹਾਂ ਨਾਲ ਅੰਦਰੋਂ ਸੜ ਕੇ ਸੁਆਹ ਹੋ ਗਈ। 

 

rajwinder kaur

This news is Content Editor rajwinder kaur