ਸ਼ਿਵ ਸੈਨਾ ਟਕਸਾਲੀ ਦੇ ਅਹੁਦੇਦਾਰਾਂ ਵੱਲੋਂ ਹੰਗਾਮੀ ਮੀਟਿੰਗ

Sunday, Dec 11, 2022 - 12:31 PM (IST)

ਅੰਮ੍ਰਿਤਸਰ (ਜਸਨ)- ਸ਼ਿਵ ਸੈਨਾ ਟਕਸਾਲੀ ਵੱਲੋਂ ਹੰਗਾਮੀ ਮੀਟਿੰਗ ਬੁਲਾਈ ਗਈ। ਇਸ ਮੌਕੇ ਪੰਜਾਬ ਪ੍ਰਧਾਨ ਕੌਸ਼ਲ ਕੁਮਾਰ ਸ਼ਰਮਾ, ਰਾਸ਼ਟਰੀ ਯੂਥ ਪ੍ਰਧਾਨ ਹਰਦੀਪ ਹੈਪੀ, ਸੁਰਿੰਦਰ ਅਰੋੜਾ ਰਾਸ਼ਟਰੀ ਯੂਥ ਚੇਅਰਮੈਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਿੰਦੂ ਦੇਵੀ-ਦੇਵਤਿਆਂ ਦੀਆਂ ਅਸ਼ਲੀਲ ਫੋਟੋਆਂ ਬਣਾ ਕੇ ਸੋਸ਼ਲ ਮੀਡੀਆ ’ਤੇ ਭੇਜੀਆਂ ਜਾ ਰਹੀਆਂ ਹਨ, ਜਿਸ ਕਰਕੇ ਪੂਰੇ ਹਿੰਦੂ ਸਮਾਜ ਵਿਚ ਰੋਸ ਦੀ ਲਹਿਰ ਹੈ।

ਇਹ ਵੀ ਪੜ੍ਹੋ- ਪਤੰਗ ਲੁੱਟਦਿਆਂ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਏ 12 ਸਾਲਾ ਬੱਚੇ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਹਰ ਰੋਜ਼ ਉਨ੍ਹਾਂ ਨੂੰ ਵੱਖ-ਵੱਖ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਡੀ. ਜੀ. ਪੀ. ਪੰਜਾਬ ਤੱਕ ਸ਼ਿਕਾਇਤਾਂ ਭੇਜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਦੇ ਨਾਲ-ਨਾਲ ਸੋਸ਼ਲ ਮੀਡੀਆ ’ਤੇ ਹਿੰਦੂ ਦੇਵੀ-ਦੇਵਤਿਆਂ ਦੀਆਂ ਫੋਟੋਆਂ ਬਣਾ ਕੇ ਭੇਜਣ ਵਾਲਿਆਂ ਦੀਆਂ ਆਈ. ਡੀਜ਼ ਨੂੰ ਵੀ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਹੋਣੀ ਚਾਹੀਦੀ ਹੈ, ਤਾਂ ਕਿ ਪੰਜਾਬ ਵਿਚ ਆਪਸੀ ਭਾਈਚਾਰਕ ਸਾਂਝ ਬਣੀ ਰਹੇ।

ਇਹ ਵੀ ਪੜ੍ਹੋ- ਕੁੜੀ ਦੇ ਸਹੁਰੇ ਘਰੋਂ ਆਏ ਫੋਨ ਨੇ ਕੀਤਾ ਹੈਰਾਨ, ਅੱਖਾਂ ਸਾਹਮਣੇ ਧੀ ਦੀ ਲਾਸ਼ ਵੇਖ ਧਾਹਾਂ ਮਾਰ ਰੋਏ ਮਾਪੇ

ਕੌਸ਼ਲ ਅਤੇ ਹੈਪੀ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਕਾਰਵਾਈ ਕਰਨ ਦੀ ਬਜਾਏ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਧਰਮਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਇਕਜੁਟ ਹੋ ਕੇ ਸ਼ਰਾਰਤੀ ਅਨਸਰਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ, ਤਾਂ ਜੋ ਪੰਜਾਬ ਵਿਚ ਆਪਸੀ ਭਾਈਚਾਰਕ ਸਾਂਝ ਬਣੀ ਰਹੇ।


 


Shivani Bassan

Content Editor

Related News