ਪੁਲਸ ਤੇ ਗੈਂਗਸਟਰਾਂ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਇਕ ਮੁਲਜ਼ਮ ਕਾਬੂ ਤੇ ਦੂਜਾ ਫ਼ਰਾਰ
Sunday, Jun 21, 2026 - 05:44 PM (IST)
ਅੰਮ੍ਰਿਤਸਰ/ਤਰਨਤਾਰਨ(ਰਮਨ)-ਗੈਂਗਸਟਰ ਦੇ ਗੁਰਗਿਆਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਦੀ ਜਵਾਬੀ ਕਾਰਵਾਈ ਵਿਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ, ਜਦਕਿ ਦੂਜਾ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਮੁਲਜ਼ਮਾਂ ਕੋਲੋਂ ਇਕ ਮੋਟਰਸਾਈਕਲ ਅਤੇ ਇਕ ਨਾਜਾਇਜ਼ ਪਿਸਤੌਲ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਅਤੇ ਸਦਰ ਪੱਟੀ ਥਾਣੇ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਕੁਝ ਲੋਕ, ਜੋ ਜਬਰਨ ਉਗਰਾਹੀ (ਫ਼ਿਰੌਤੀ) ਦਾ ਕੰਮ ਕਰਦੇ ਹਨ ਅਤੇ ਲੋਕਾਂ ਦੇ ਘਰਾਂ ਤੇ ਕਾਰੋਬਾਰੀ ਸਥਾਨਾਂ ’ਤੇ ਫਾਇਰਿੰਗ ਕਰ ਕੇ ਉਨ੍ਹਾਂ ਨੂੰ ਡਰਾਉਂਦੇ ਹਨ, ਉਹ ਇਸ ਇਲਾਕੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਦੌਰਾਨ ਪੁਲਸ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰਦੇ ਹੋਏ ਪਿੰਡ ਸਭਰਾਅ ਦੇ ਨੇੜਲੇ ਖੇਤਰ ਵਿਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰਾਂ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਕੱਚੀ ਸੜਕ ’ਤੇ ਡਿੱਗ ਗਿਆ। ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ, ਜਦਕਿ ਦੂਜੇ ਨੂੰ ਪੁਲਸ ਨੇ ਦਬੋਚ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ
ਲੋਕਾਂ ਨੂੰ ਡਰਾ-ਧਮਕਾ ਕੇ ਮੰਗਦੇ ਸਨ ਫ਼ਿਰੌਤੀ
ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਖ਼ਮੀ ਮੁਲਜ਼ਮ ਦੀ ਪਛਾਣ ਸਿਦਕਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਕੋਟ ਬੁੱਢਾ (ਜ਼ਿਲਾ ਤਰਨਤਾਰਨ) ਦਾ ਰਹਿਣ ਵਾਲਾ ਹੈ, ਜਦਕਿ ਫ਼ਰਾਰ ਸਾਥੀ ਦੀ ਪਛਾਣ ਸੰਨੀ ਵਜੋਂ ਹੋਈ ਹੈ, ਜਿਸ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਇਕ ਗੈਂਗ ਨਾਲ ਜੁੜੇ ਹੋਏ ਹਨ, ਜੋ ਲੋਕਾਂ ਨੂੰ ਡਰਾ-ਧਮਕਾ ਕੇ ਫ਼ਿਰੌਤੀ ਮੰਗਦੇ ਸਨ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਪੱਟੀ ਵਿਖੇ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
