ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
Saturday, Sep 12, 2026 - 02:29 PM (IST)
ਤਰਨਤਾਰਨ (ਰਮਨ): ਥਾਣਾ ਸਿਟੀ ਤਰਨ ਤਾਰਨ ਦੀ ਪੁਲਸ ਪਾਰਟੀ ਅਤੇ ਲੋੜੀਂਦੇ ਮੁਲਜ਼ਮ ਦਰਮਿਆਨ ਹੋਈ ਮੁੱਠਭੇੜ ਦੌਰਾਨ ਮੁਲਜ਼ਮ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਿਆ।ਜ਼ਖਮੀ ਮੁਲਜ਼ਮ ਦੀ ਪਛਾਣ ਜਗਜੀਤ ਸਿੰਘ ਵਾਸੀ ਮੁਰਾਦਪੁਰਾ ਵਜੋਂ ਹੋਈ ਹੈ। ਮੁਲਜ਼ਮ ਖਿਲਾਫ ਥਾਣਾ ਸਿਟੀ ਤਰਨ ਤਾਰਨ ਵਿਖੇ ਪੁਲਸ ਪਾਰਟੀ 'ਤੇ ਹਮਲਾ ਕਰਨ ਦਾ ਮਾਮਲਾ ਦਰਜ ਹੈ ਅਤੇ ਪੁਲਸ ਨੂੰ ਲੰਮੇ ਸਮੇਂ ਤੋਂ ਇਸ ਦੀ ਭਾਲ ਸੀ।
ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਅਨੁਸਾਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸ਼ਹਿਰ ਦੇ ਇੱਕ ਪੈਟਰੋਲ ਪੰਪ ਨੇੜੇ ਆਉਣ ਵਾਲਾ ਹੈ, ਜਿਸ 'ਤੇ ਪੁਲਸ ਨੇ ਨਾਕਾ ਲਗਾਇਆ। ਪੁਲਸ ਪਾਰਟੀ ਨੂੰ ਵੇਖ ਕੇ ਮੁਲਜ਼ਮ ਭੱਜਣ ਲੱਗਾ ਤਾਂ ਉਸ ਦਾ ਮੋਟਰਸਾਈਕਲ ਸਲਿੱਪ ਹੋ ਗਿਆ ਅਤੇ ਉਸ ਵੱਲੋਂ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ 'ਚ ਮੁਲਜ਼ਮ ਨੂੰ 2 ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ। ਪੁਲਸ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ 'ਚ ਭਰਤੀ ਕਰਵਾਇਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
ਜ਼ਿਕਰਯੋਗ ਹੈ ਕਿ ਬੀਤੀ 1 ਅਗਸਤ ਨੂੰ ਮੁਰਾਦਪੁਰਾ ਵਿਖੇ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਮੁਲਜ਼ਮ ਜਗਜੀਤ ਸਿੰਘ ਅਤੇ ਉਸ ਦੇ ਭਰਾ ਕਸ਼ਮੀਰ ਸਿੰਘ ਉਰਫ਼ ਭੂੰਗੀ ਪੁੱਤਰਾਨ ਮੰਗਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਸੀ। ਉੱਥੇ ਦੋਵਾਂ ਭਰਾਵਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ, ਜਿਸ ਵਿੱਚ ਇੱਕ ਪੁਲਸ ਕਰਮਚਾਰੀ ਅਤੇ ਇੱਕ 3 ਸਾਲਾ ਬੱਚੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਸਨ ਅਤੇ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ। ਉਸ ਘਟਨਾ ਤੋਂ ਬਾਅਦ ਤੋਂ ਹੀ ਦੋਵੇਂ ਭਰਾ ਪੁਲਸ ਨੂੰ ਲੋੜੀਂਦੇ ਸਨ, ਜਿਸ ਵਿੱਚ ਅੱਜ ਪੁਲਸ ਨੇ ਮੁਲਜ਼ਮ ਜਗਜੀਤ ਸਿੰਘ ਨੂੰ ਕਾਬੂ ਕਰ ਲਿਆ ਹੈ, ਜਦਕਿ ਉਸ ਦੇ ਭਰਾ ਕਸ਼ਮੀਰ ਸਿੰਘ ਦੀ ਭਾਲ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ- ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
