ਅੰਗਰੇਜ਼ੀ ਸ਼ਰਾਬ ਤੇ 1400 ਨਸ਼ੀਲੀਆਂ ਗੋਲੀਆਂ ਬਰਾਮਦ

Saturday, Feb 21, 2026 - 05:24 PM (IST)

ਅੰਗਰੇਜ਼ੀ ਸ਼ਰਾਬ ਤੇ 1400 ਨਸ਼ੀਲੀਆਂ ਗੋਲੀਆਂ ਬਰਾਮਦ

ਬਟਾਲਾ (ਸਾਹਿਲ, ਯੋਗੀ)-ਥਾਣਾ ਸਿਟੀ ਦੀ ਪੁਲਸ ਵੱਲੋਂ 31 ਬੋਤਲਾਂ ਅੰਗਰੇਜ਼ੀ ਸ਼ਰਾਬ ਤੇ 1400 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਹੌਲਦਾਰ ਪਵਨਦੀਪ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਹਾਥੀ ਗੇਟ ਨੇੜਿਓਂ ਅਤੁਲ ਕੁਮਾਰ ਉਰਫ ਸੰਨੀ ਵਾਸੀ ਅਚਲੀ ਗੇਟ ਬਟਾਲਾ ਨੂੰ ਕਾਬੂ ਕਰਕੇ ਇਸ ਕੋਲੋਂ 31 ਬੋਤਲਾਂ ਸ਼ਰਾਬ ਅੰਗਰੇਜ਼ੀ ਬਰਾਮਦ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ ਚੂਹਾ

ਪੁੱਛਗਿੱਛ ਦੌਰਾਨ ਉਕਤ ਨੌਜਵਾਨ ਵੱਲੋਂ ਐੱਸ.ਆਈ ਸੁਖਦੇਵ ਸਿੰਘ ਦੇ ਸਾਹਮਣੇ ਕੀਤੇ ਫਰਦ ਇੰਕਸ਼ਾਫ ’ਤੇ ਇਸ ਦੇ ਘਰੋਂ 1400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਇਸ ਵਿਰੁੱਧ ਥਾਣਾ ਸਿਟੀ ’ਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਦਿਆਂ ਵਾਧਾ ਜੁਰਮ 22/29 ਐੱਨ.ਡੀ.ਪੀ.ਐੱਸ ਐਕਟ ਦਾ ਉਕਤ ਮਾਮਲੇ ’ਚ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News