ਘਰ ''ਚ ਦਾਖ਼ਲ ਹੋ ਮਹਿਲਾ ਨਾ ਅਸ਼ਲੀਲ ਹਰਕਤਾਂ ਕਰਨ ਵਾਲਾ ਨਾਮਜ਼ਦ
Sunday, Aug 11, 2024 - 06:17 PM (IST)
ਤਰਨਤਾਰਨ (ਰਮਨ)-ਥਾਣਾ ਚੋਹਲਾ ਸਾਹਿਬ ਪੁਲਸ ਨੇ ਘਰ ਵਿਚ ਦਾਖਲ ਹੋ ਕੇ ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਚੋਹਲਾ ਸਾਹਿਬ ਨਿਵਾਸੀ ਮਹਿਲਾ ਨੇ ਪੁਲਸ ਨੂੰ ਦਰਜ ਸ਼ਿਕਾਇਤ ’ਚ ਦੱਸਿਆ ਕਿ ਦਲਜੀਤ ਸਿੰਘ ਉਰਫ ਭਤੀਜ ਵਾਸੀ ਜੌਣੇਕੇ ਨੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਗਲਤ ਹਰਕਤਾਂ ਅਤੇ ਗਲਤ ਇਸ਼ਾਰੇ ਕੀਤੇ, ਜਿਸ ਦਾ ਵਿਰੋਧ ਕਰਨ ’ਤੇ ਦਲਜੀਤ ਸਿੰਘ ਨੇ ਉਸ ਨੂੰ ਕਿਹਾ ਕਿ ਉਸ ਦੇ ਕੋਲ ਉਸ ਦੀ ਨਹਾਉਂਦੀ ਦੀਆਂ ਵੀਡੀਓ ਹਨ, ਜੇਕਰ ਕਿਸੇ ਨੂੰ ਦੱਸਿਆ ਤਾਂ ਤੇਰੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇਵੇਗਾ।
ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਇਸ ਸਬੰਧੀ ਉਸਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8