ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ:  SDM ਗਗਨਦੀਪ ਸਿੰਘ

Saturday, Sep 26, 2026 - 01:41 PM (IST)

ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ:  SDM ਗਗਨਦੀਪ ਸਿੰਘ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਵੀਪ ਰਾਜੇਸ਼ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਵੋਟਰ ਜਾਗਰੂਕਤਾ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ 07 ਹਲਕੇ ਦੇ ਜੇਤੂ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ  ਐਸ.ਡੀ.ਐਮ. ਦੀਨਾਨਗਰ ਸ. ਗਗਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਹਾਜ਼ਰ ਵਿਦਿਆਰਥੀਆਂ ਨੂੰ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਜਬੂਤ ਲੋਕਤੰਤਰ ਦੇ ਨਿਰਮਾਣ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ। 

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਕਲਸੀ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਦੱਸਿਆ ਕਿ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਦੇ 07 ਵਿਧਾਨ ਸਭਾ ਹਲਕਿਆਂ ਵਿੱਚ ਦੇ ਪੇਂਟਿੰਗ , ਰੰਗੋਲੀ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਸਨ। ਜ਼ਿਨ੍ਹਾਂ ਵਿੱਚ ਪਹਿਲੇ ਦੂਸਰੇ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰੀ ਕਰਵਾਏ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਹੈ। ਜ਼ਿਲ੍ਹਾ ਪੱਧਰ ਤੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਖੂਬਸੂਰਤ ਰੰਗੋਲੀਆਂ ਬਣਾਈਆਂ ਗਈਆਂ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਵੋਟਰ ਜਾਗਰੂਕਤਾ ਨਾਲ ਸਬੰਧਿਤ ਜ਼ਿਲ੍ਹੇ ਦੇ ਸਾਰੇ ਚੋਣ ਵਿਧਾਨ ਸਭਾ ਹਲਕਿਆਂ ਦੇ ਪੈਂਟਿੰਗ, ਰੰਗੋਲੀ ਤੇ ਭਾਸ਼ਣ ਮੁਕਾਬਲਿਆਂ ਦੇ ਪਹਿਲੇ, ਦੂਜੇ ਤੇ ਤੀਸਰੀ ਸਥਾਨ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਵੋਟਰ ਜਾਗਰੂਕਤਾ ਨਾਲ ਸਬੰਧਿਤ ਉਸਾਰੂ ਕਿਰਿਆਵਾਂ ਕਰਕੇ ਜ਼ਿਲ੍ਹੇ ਦੇ ਸਾਰੇ ਚੋਣ ਵਿਧਾਨ ਸਭਾ ਹਲਕਿਆਂ ਦੇ ਸਾਰੇ ਨੋਡਲ ਅਫ਼ਸਰਾਂ (SVEEP) ਨੂੰ ਪ੍ਰਸੰਸਾ ਪੱਤਰ ਭੇਂਟ ਕੀਤੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News