ਪੈਰਾਮਿਲਟਰੀ ਫੋਰਸ ਦੇ ਸੁਰੱਖਿਆ ਘੇਰੇ ਹੇਠਾਂ ਬੰਦ EVM ਮਸ਼ੀਨਾਂ, 24 ਘੰਟੇ cctv ਨਾਲ ਹੋ ਰਹੀ ਨਿਗਰਾਨੀ
Friday, Nov 22, 2024 - 01:11 PM (IST)
ਗੁਰਦਾਸਪੁਰ (ਹਰਮਨ, ਵਿਨੋਦ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ’ਚ ਹੋਈ ਜ਼ਿਮਨੀ ਚੋਣ ਤੋਂ ਬਾਅਦ ਵੱਖ-ਵੱਖ ਪੋਲਿੰਗ ਬੂਥਾਂ ਨਾਲ ਸਬੰਧਤ ਈ. ਵੀ. ਐੱਮ. ਮਸ਼ੀਨਾਂ ਗੁਰਦਾਸਪੁਰ ਦੇ ਸੁਖਜਿੰਦਰ ਕੈਂਪਸ ਵਿਚ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਤੀਹਰੇ ਸੁਰੱਖਿਆ ਘੇਰੇ ਹੇਠ ਬੰਦ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰੀਸ਼ ਦਾਯਮਾ ਅਤੇ ਐੱਸ. ਪੀ. ਜੁਗਰਾਜ ਸਿੰਘ ਨੇ ਦੱਸਿਆ ਕਿ ਈ. ਵੀ. ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਵਿਚ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਈ. ਵੀ. ਐੱਮ. ਮਸ਼ੀਨਾਂ 24 ਘੰਟੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹਨ ਅਤੇ ਸੁਖਜਿੰਦਰ ਕੈਂਪਸ ਵਿਚ ਵੀ ਸੀ. ਸੀ. ਟੀ. ਵੀ. ਕੈਮਰੇ ਲਗਾ ਕੇ ਹਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪੈਰਾਮਿਲਟਰੀ ਫੋਰਸਿਸ ਦਾ ਪਹਿਰਾ ਹੈ, ਜਿਸ ਦੇ ਬਾਹਰ ਸਟੇਟ ਆਰਮਡ ਪੁਲਸ ਵੱਲੋਂ ਸਟਰਾਂਗ ਰੂਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਉਪਰੰਤ ਪੰਜਾਬ ਪੁਲਸ ਦੀ ਘੇਰਾਬੰਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਮਸ਼ੀਨਾਂ ਦੇ ਨੇੜੇ ਵੀ ਨਾ ਫੜਕ ਸਕੇ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਇਸ ਤੋਂ ਬਾਅਦ ਵੀ ਇਸ ਕੈਂਪਸ ਨੂੰ ਆਉਣ ਜਾਣ ਵਾਲੇ ਰਸਤਿਆਂ ਤੇ ਪੁਲਸ ਦੇ ਨਾਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਟਰਾਂਗ ਰੂਮ ਵਾਲੇ ਕੈਂਪਸ ਵਿਚ ਜਾਣ ਦੀ ਇਜਾਜ਼ਤ ਨਹੀਂ ਹੈ ਅਤੇ ਵੱਖ-ਵੱਖ ਸ਼ਿਫਟਾਂ ਵਿਚ ਜਵਾਨ ਡਿਊਟੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਸ਼ੀਨਾਂ ਪੂਰੀ ਤਰ੍ਹਾਂ ਸੁਰੱਖਿਤ ਹਨ, ਜਿਥੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਨਿਰੰਤਰ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8