ਸਾਬਕਾ ਮੁੱਖ ਮੰਤਰੀ ਦਾ ਕਰੀਬੀ ਦੱਸ ਕੇ ਠੱਗੇ ਸਾਢੇ 7 ਲੱਖ ਰੁਪਏ, ਪਰਚਾ ਰੱਦ ਕਰਵਾਉਣ ਦਾ ਲਾਇਆ ਲਾਰਾ

02/06/2023 10:51:38 AM

ਅੰਮ੍ਰਿਤਸਰ (ਅਰੁਣ)- ਸਾਬਕਾ ਮੁੱਖ ਮੰਤਰੀ ਦਾ ਕਰੀਬੀ ਦੱਸ ਕੇ ਇਕ ਵਿਅਕਤੀ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਦੀ ਪੁਲਸ ਵੱਲੋਂ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਮਨਜੀਤ ਕੌਰ ਦੀ ਸ਼ਿਕਾਇਤ ’ਤੇ ਖੁਦ ਨੂੰ ਸਾਬਕਾ ਮੁੱਖ ਮੰਤਰੀ ਦਾ ਕਰੀਬੀ ਦਸਦਿਆਂ ਉਸ ਦੇ ਮੁੰਡੇ ਖ਼ਿਲਾਫ਼ ਦਰਜ ਪਰਚਾ ਰੱਦ ਕਰਵਾਉਣ ਬਦਲੇ ਸਾਢੇ 7 ਲੱਖ ਦੀ ਠੱਗੀ ਮਾਰਨ ਵਾਲੇ ਪਰਮਜੀਤ ਸਿੰਘ ਪੁੱਤਰ ਤਾਰਾ ਸਿੰਘ, ਭੋਟੂ ਪਤਨੀ ਪਰਮਜੀਤ ਸਿੰਘ ਵਾਸੀ ਕਿਸ਼ਨ ਨਗਰ ਨਾਭਾ ਗੇਟ ਅੰਮ੍ਰਿਤਸਰ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਅਸ਼ਵਨੀ ਕੁਮਾਰ ਦੀ ਸ਼ਿਕਾਇਤ ’ਤੇ ਜਾਅਲਸਾਜ਼ੀ ਕਰਦਿਆਂ ਉਸਦੇ ਨਾਲ 20/22 ਲੱਖ ਦੀ ਠੱਗੀ ਮਾਰਨ ਵਾਲੇ ਮਨਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਨਰਾਇਣਗੜ੍ਹ ਛੇਹਰਟਾ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਦੀ ਪੁਲਸ ਵੱਲੋਂ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News