ਐਕਸਾਈਜ਼ ਵਿਭਾਗ ਦੀ ਕੋਟਲੀ ਨਾਸਿਰ ਖਾਂ ’ਚ ਛਾਪੇਮਾਰੀ, 1150 ਲੀਟਰ ਸ਼ਰਾਬ ਬਰਾਮਦ

Tuesday, Sep 24, 2024 - 02:09 PM (IST)

ਅੰਮ੍ਰਿਤਸਰ (ਇੰਦਰਜੀਤ)-ਜ਼ਿਲ੍ਹੇ ਭਰ ਵਿਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਆਬਕਾਰੀ ਵਿਭਾਗ ਵਲੋਂ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਕੋਟਲੀ ਨਾਸਿਰ ਖਾਂ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜ਼ਿਲ੍ਹਾ ਆਬਕਾਰੀ ਅਫ਼ਸਰ ਅੰਮ੍ਰਿਤਸਰ-3 ਇੰਦਰਵੀਰ ਸਿੰਘ ਰੰਧਾਵਾ ਦੀ ਦੇਖ-ਰੇਖ ਹੇਠ ਈ. ਆਈ. ਰਮਨ ਕੁਮਾਰ ਦੀ ਅਗਵਾਈ ਹੇਠ ਇਕ ਟੀਮ ਗਠਿਤ ਕਰ ਕੇ ਕੋਟਲੀ ਨਸੀਰ ਖਾਂ ਇਲਾਕਾ ਥਾਣਾ ਘਰਿੰਡਾ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 4 ਪਲਾਸਟਿਕ ਅਤੇ ਲੋਹੇ ਦੇ ਕੰਟੇਨਰ ਅਤੇ ਇਕ ਪੱਕਾ ਬਣਿਆ ਹੋਇਆ ਟੈਂਕ, ਜਿਸ ਵਿਚ 1150 ਲੀਟਰ ਸ਼ਰਾਬ ਬਰਾਮਦ ਹੋਈ। ਅਧਿਕਾਰੀ ਨੇ ਦੱਸਿਆ ਕਿ ਬਰਾਮਦ ਸਮੱਗਰੀ ਨੂੰ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ ਤਾਂ ਜੋ ਇਸ ਦੀ ਦੁਰਵਰਤੋਂ ਨਾ ਹੋ ਸਕੇ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News