ਐਕਸਾਈਜ਼ ਵਿਭਾਗ ਤਰਨਤਾਰਨ ਅਤੇ ਕਪੂਰਥਲਾ ਦੀ ਸਾਂਝੀ ਟੀਮ ਨੇ ਬਿਆਸ ਦਰਿਆ ’ਚ ਮਾਰਿਆ ਛਾਪਾ

04/11/2022 5:23:47 PM

ਤਰਨਤਾਰਨ (ਰਮਨ) - ਐਕਸਾਈਜ਼ ਵਿਭਾਗ ਤਰਨਤਾਰਨ ਅਤੇ ਕਪੂਰਥਲਾ ਦੀ ਸਾਂਝੀ ਟੀਮ ਵਲੋਂ ਬਿਆਸ ਦਰਿਆ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਅਚਾਨਕ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਐਕਸਾਈਜ਼ ਵਿਭਾਗ ਨੇ ਦੋ ਚਾਲੂ ਭੱਠੀਆਂ, 42 ਹਜ਼ਾਰ ਲੀਟਰ ਲਾਹਣ, 90 ਲੀਟਰ ਨਾਜਾਇਜ਼ ਸ਼ਰਾਬ ਤੋਂ ਇਲਾਵਾ ਦਸ ਤਰਪਾਲਾਂ, 14 ਡਰੰਮ, ਪੰਜ ਕੰਟੇਨਰ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਦਿੱਤੇ ਹੁਕਮਾਂ ਅਤੇ ਈ.ਟੀ.ਓ ਤਰਨਤਾਰਨ ਦੇ ਨਿਰਦੇਸ਼ਾਂ ਤਹਿਤ ਇਕ ਸਾਂਝੀ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਟੀਮ ਵਿਚ ਜ਼ਿਲ੍ਹਾ ਕਪੂਰਥਲਾ ਦੀ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰਣ ਬਹਾਦੁਰ ਸਿੰਘ ਅਤੇ ਮੰਡ ਏਰੀਏ ਦੇ ਇੰਸਪੈਕਟਰ ਕੁਲਵੰਤ ਸਿੰਘ ਆਦਿ ਸ਼ਾਮਲ ਸਨ। 

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਉਨ੍ਹਾਂ ਦੱਸਿਆ ਕਿ ਹਰੀਕੇ ਅਧੀਨ ਆਉਂਦੇ ਪਿੰਡ ਗਗੜੇਵਾਲ ਦੇ ਇਲਾਕੇ ਵਿਚ ਕੀਤੀ ਛਾਪੇਮਾਰੀ ਦੌਰਾਨ ਟੀਮ ਨੇ ਦੋ ਚਾਲੂ ਭੱਠੀਆਂ, 42 ਹਜ਼ਾਰ ਲੀਟਰ ਲਾਹਣ, 90 ਲੀਟਰ ਨਾਜਾਇਜ਼ ਸ਼ਰਾਬ ਤੋਂ ਇਲਾਵਾ ਦਸ ਤਿਰਪਾਲਾਂ, 14 ਡਰੰਮ, 5 ਕੰਟੇਨਰ ਬਰਾਮਦ ਕੀਤੇ ਹਨ। ਬਰਾਮਦ ਕੀਤੀ ਗਈ ਨਾਜਾਇਜ਼ ਸ਼ਰਾਬ ਅਤੇ ਲਾਹਣ ਨੂੰ ਸੁੱਕੀ ਜ਼ਮੀਨ ਉੱਪਰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਹੁਕਮਾਂ ਤਹਿਤ ਭਵਿੱਖ ਵਿਚ ਛਾਪੇਮਾਰੀ ਜਾਰੀ ਹੈ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ


rajwinder kaur

Content Editor

Related News