ਆਬਕਾਰੀ ਵਿਭਾਗ ਦੀ ਕਾਰਵਾਈ, ਹੋਟਲ ’ਚੋਂ ਮਿਲੀਆਂ ਵਿਦੇਸ਼ੀ ਸ਼ਰਾਬ ਦੀਆਂ ਖਾਲੀ ਬੋਤਲਾਂ ਕੀਤੀਆਂ ਨਸ਼ਟ
Thursday, May 07, 2026 - 02:52 PM (IST)
ਅੰਮ੍ਰਿਤਸਰ (ਇੰਦਰਜੀਤ)- ਸਰਹੱਦੀ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਆਬਕਾਰੀ ਵਿਭਾਗ ਨੇ ਆਪਣੀ ਸਰਗਰਮੀ ਹੋਰ ਤੇਜ਼ ਕਰ ਦਿੱਤੀ ਹੈ। ਸਹਾਇਕ ਕਮਿਸ਼ਨਰ ਆਬਕਾਰੀ ਦਿਲਬਾਗ ਸਿੰਘ ਚੀਮਾ ਅਤੇ ਜ਼ਿਲ੍ਹਾ ਆਬਕਾਰੀ ਅਧਿਕਾਰੀ (ਅੰਮ੍ਰਿਤਸਰ-3) ਰਮਨ ਭਗਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਅੰਮ੍ਰਿਤਸਰ ਰੇਂਜ ਦੇ ਵੱਖ-ਵੱਖ ਇਲਾਕਿਆਂ ਵਿਚ ਵਿਆਪਕ ਚੈਕਿੰਗ ਅਤੇ ਛਾਪੇਮਾਰੀ ਮੁਹਿੰਮ ਚਲਾਈ ਗਈ। ਖੇਤਰੀ ਸਹਾਇਕ ਆਬਕਾਰੀ ਅਧਿਕਾਰੀ ਰਮਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੇ ‘ਹੋਟਲ ਰੂਪ-ਮਹਿਲ’ ਵਿਚ ਅਚਾਨਕ ਜਾਂਚ ਕੀਤੀ। ਜਾਂਚ ਦੌਰਾਨ ਉੱਥੇ ਵਿਦੇਸ਼ੀ ਅਤੇ ਮਹਿੰਗੀ ਸ਼ਰਾਬ ਦੀਆਂ ਖਾਲੀ ਬੋਤਲਾਂ ਮਿਲੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਬੋਤਲਾਂ ਨੂੰ ਤੁਰੰਤ ਨਸ਼ਟ ਕਰ ਦਿੱਤਾ ਗਿਆ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਦੀ ਵਰਤੋਂ ਨਕਲੀ ਜਾਂ ਮਿਲਾਵਟੀ ਸ਼ਰਾਬ ਭਰਨ ਲਈ ਨਾ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
ਵਿਭਾਗ ਦੀ ਟੀਮ ਨੇ ਛੇਹਰਟਾ ਸਥਿਤ ‘ਗੁਰੂ ਨਾਨਕ ਪੇਂਟ ਸਟੋਰ’ ’ਤੇ ਵੀ ਛਾਪਾ ਮਾਰਿਆ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪੇਂਟ ਕਾਰੋਬਾਰ ਵਿੱਚ ਵਰਤਿਆ ਜਾਣ ਵਾਲਾ ਮੈਥਾਇਲ ਅਲਕੋਹਲ ਅਕਸਰ ਗੈਰ-ਕਾਨੂੰਨੀ ਸ਼ਰਾਬ ਬਣਾਉਣ ਲਈ ਵਰਤਿਆ ਜਾਂਦਾ ਹੈ, ਜੋ ਮਨੁੱਖੀ ਜੀਵਨ ਲਈ ਬਹੁਤ ਹੀ ਖ਼ਤਰਨਾਕ ਹੈ। ਟੀਮ ਨੇ ਸਟੋਰ ਦੇ ਸਟਾਕ ਰਜਿਸਟਰ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸੰਚਾਲਕ ਨੂੰ ਸਖ਼ਤ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਸ਼ੱਕੀ ਟਿਕਾਣਿਆਂ ’ਤੇ ਤਲਾਸ਼ੀ
ਗੁਪਤ ਸੂਚਨਾਵਾਂ ਦੇ ਆਧਾਰ ’ਤੇ ਵਿਭਾਗ ਨੇ ਕੋਟ ਖਾਲਸਾ, ਕੋਟਲੀ ਨਾਸਰ ਖਾਂ ਅਤੇ ਪਿੰਡ ਨੇਸਟਾ (ਅਟਾਰੀ ਰੋਡ) ਵਿੱਚ ਪੰਜ ਘਰਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ। ਹਾਲਾਂਕਿ ਇਨ੍ਹਾਂ ਥਾਵਾਂ ਤੋਂ ਕੋਈ ਗੈਰ-ਕਾਨੂੰਨੀ ਬਰਾਮਦਗੀ ਨਹੀਂ ਹੋਈ, ਪਰ ਇਸ ਕਾਰਵਾਈ ਨਾਲ ਇਲਾਕੇ ਦੇ ਲੋਕਾਂ ਵਿੱਚ ਵਿਭਾਗ ਪ੍ਰਤੀ ਭਰੋਸਾ ਵਧਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ
ਜਾਗਰੂਕਤਾ ਕੈਂਪਾਂ ਰਾਹੀਂ ਜਨ-ਸੰਵਾਦ
ਆਬਕਾਰੀ ਸਹਾਇਕ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਨੇ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਕਾਰਵਾਈ ਕਰਨਾ ਨਹੀਂ, ਸਗੋਂ ਲੋਕਾਂ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਕੋਰੀਅਰ ਕੰਪਨੀਆਂ ''ਤੇ ਸੁਰੱਖਿਆ ਏਜੰਸੀਆਂ ਦੀ ਨਜ਼ਰ: Canada-US ਭੇਜੇ ਜਾ ਰਹੇ ਪਾਰਸਲਾਂ ''ਚੋਂ ਕਰੋੜਾਂ ਦੀ ਅਫ਼ੀਮ ਫੜੀ
