ਆਬਕਾਰੀ ਵਿਭਾਗ ਤੇ ਪੁਲਸ ਟੀਮਾਂ ਨੇ ਛਾਪੇਮਾਰੀ ਦੌਰਾਨ 12 ਹਜ਼ਾਰ ਕਿਲੋ ਲਾਹਣ ਕੀਤੀ ਬਰਾਮਦ

Sunday, May 12, 2024 - 05:49 PM (IST)

ਆਬਕਾਰੀ ਵਿਭਾਗ ਤੇ ਪੁਲਸ ਟੀਮਾਂ ਨੇ ਛਾਪੇਮਾਰੀ ਦੌਰਾਨ 12 ਹਜ਼ਾਰ ਕਿਲੋ ਲਾਹਣ ਕੀਤੀ ਬਰਾਮਦ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)-ਆਬਕਾਰੀ ਵਿਭਾਗ ਅਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ ’ਚ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਐੱਸ. ਐੱਚ. ਓ. ਮਨਤੇਜ ਸਿੰਘ ਅਤੇ ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਬਕਾਰੀ ਵਿਭਾਗ ਅਤੇ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਸੈਰ ਕਰ ਰਹੀ ਔਰਤ ਨਾਲ ਵਾਪਰਿਆ ਭਾਣਾ, ਸੋਚਿਆ ਵੀ ਨਹੀਂ ਸੀ ਇੰਝ ਆਵੇਗੀ ਮੌਤ (ਵੀਡੀਓ)

ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਅਤੇ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਪਿੰਡ ਕਠਾਣਾ ਵਿਖੇ ਸਾਂਝੇ ਤੌਰ ’ਤੇ ਛਾਪੇਮਾਰੀ ਦੌਰਾਨ 12 ਹਜ਼ਾਰ ਕਿਲੋ ਲਾਹਣ ਅਤੇ 12 ਪਲਾਸਟਿਕ ਦੀਆਂ ਤਰਪਾਲਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਹਣ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਚੋਣ ਡਿਊਟੀ ਦੀ ਰਿਹਰਸਲ 'ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਦਾਇਤਾਂ ਹੋਈਆਂ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News