ਐਕਸਾਈਜ਼ ਵਿਭਾਗ ਨੇ ਨਾਕਾਬੰਦੀ ਦੌਰਾਨ ਮੋਟਰਾਈਕਲ ਸਵਾਰ ਵਿਅਕਤੀ ਨੂੰ 20 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕੀਤਾ ਕਾਬੂ
03/03/2023 6:00:12 PM

ਬਟਾਲਾ/ਘੁਮਾਣ (ਗੋਰਾਇਆ)- ਸਰਕਾਰ ਦੀਆਂ ਹਦਾਇਤਾਂ ’ਤੇ ਨਸ਼ੇ ਦੇ ਖ਼ਾਤਮੇ ਲਈ ਐਕਸਾਈਜ਼ ਵਿਭਾਗ ਵੱਲੋਂ ਸਰਕਲ ਫਤਿਹਗੜ੍ਹ ਚੂੜੀਆਂ ਅਤੇ ਬਟਾਲਾ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਏ ਸਰਚ ਅਭਿਆਨ ਚਲਾਇਆ ਗਿਆ। ਇਸ ਜ਼ੋਰਦਾਰ ਸਰਚ ਅਭਿਆਨ ਤਹਿਤ ਦੇਸੀ ਰੂੜੀ ਮਾਰਕਾ ਸ਼ਰਾਬ ਸਮੇਤ ਇਕ ਖ਼ਿਲਾਫ ਮਾਮਲਾ ਦਰਜ਼ ਕੀਤਾ ਗਿਆ। ਰਜਿੰਦਰਾ ਵਾਇਨ ਦੇ ਜੀਐੱਮ ਤੇਜਿੰਦਰ ਪਾਲ ਸਿੰਘ ਤੇਜੀ ਤੇ ਸਰਕਲ ਇੰਚਾਰਜ ਗੁੱਲੂ ਮਰੜ ਨੇ ਦੱਸਿਆ ਕਿ ਐਕਸਾਈਜ਼ ਈਟੀਓ ਗੌਤਮ ਗੋਬਿੰਦ ਦੀ ਅਗਵਾਈ ਹੇਠ ਐਕਸਾਈਜ਼ ਇੰਸਪੈਕਟਰ ਦੀਪਕ ਕੁਮਾਰ, ਐਕਸਾਈਜ ਇੰਸਪੈਕਟਰ ਵਿਜੇ ਕੁਮਾਰ, ਐਕਸਾਈਜ਼ ਪੁਲਸ ਸਟਾਫ਼ ਇੰਚਾਰਜ ਖੁਸ਼ਵੰਤ ਸਿੰਘ , ਹੌਲਦਾਰ ਪ੍ਰਗਟ ਸਿੰਘ, ਹੌਲਦਾਰ ਨਰਿੰਦਰ ਸਿੰਘ, ਸਿਪਾਹੀ ਮਨਬੀਰ ਸਿੰਘ ਤੇ ਅਧਾਰਿਤ ਰੇਡ ਪਾਰਟੀ ਟੀਮ ਵੱਲੋਂ ਸਰਕਲ ਫਤਿਹਗੜ੍ਹ ਚੂੜੀਆਂ ਦੇ ਪਿੰਡਾਂ ਕਿਲਾ ਲਾਲ ਸਿੰਘ, ਸ਼ਾਮਪੁਰਾ, ਖਤੀਬ ਵਿਚ ਸਰਚ ਅਭਿਆਨ ਤੇਜ਼ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ
ਇਸ ਦੌਰਾਨ ਕਿਸੇ ਖਾਸ ਮੁੱਖਬਰ ਨੇ ਇਤਲਾਹ ਦਿੱਤੀ ਕਿ ਕਿਲਾ ਲਾਲ ਸਿੰਘ ਨਹਿਰ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਜੋ ਕੁੱਝ ਲੋਕ ਕੱਢੀ ਹੋਈ ਦੇਸੀ ਸ਼ਰਾਬ ਲਿਆ ਰਹੇ ਹਨ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ। ਇਸ ਦੌਰਾਨ ਮੋਟਰਸਾਈਕਲ ਸਵਾਰ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਦੋ ਪੇਪਸੀ ਦੀਆਂ ਬੋਤਲਾਂ ਅਤੇ 10 ਪੈਕੇਟ ਪੋਲੀਥੀਨ ਜਿਸ ਵਿਚ 20 ਬੋਤਲਾਂ ਦੇਸੀ ਰੂੜੀ ਮਾਰਕਾ ਸ਼ਰਾਬ ਸੀ ਬਰਾਮਦ ਕਰ ਲਈ ਗਈ। ਇਸ ਦੌਰਾਨ ਸਬੰਧਿਤ ਥਾਣੇ ਦੀ ਪੁਲਸ ਵੱਲੋਂ ਉਕਤ ਦੋਸ਼ੀ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।