ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 31,300 ਕਿਲੋਗ੍ਰਾਮ ਨਾਜਾਇਜ਼ ਸ਼ਰਾਬ ਬਰਾਮਦ

Tuesday, Aug 25, 2026 - 04:20 PM (IST)

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 31,300 ਕਿਲੋਗ੍ਰਾਮ ਨਾਜਾਇਜ਼ ਸ਼ਰਾਬ ਬਰਾਮਦ

ਅੰਮ੍ਰਿਤਸਰ (ਇੰਦਰਜੀਤ)-ਖੇਤਰ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਸ਼ਿਕੰਜਾ ਕੱਸਦਿਆਂ ਆਬਕਾਰੀ ਵਿਭਾਗ ਅਤੇ ਪੁਲਸ ਦੀ ਸਾਂਝੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਲੋਪੋਕੇ ਅਤੇ ਭਿੰਡੀ ਸੈਦਾਂ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਅੰਮ੍ਰਿਤਸਰ ਰੇਂਜ ਦੇ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਅਤੇ ਜ਼ਿਲਾ ਆਬਕਾਰੀ ਅਧਿਕਾਰੀ ਲਲਿਤ ਕੁਮਾਰ ਦੇ ਨਿਰਦੇਸ਼ਾਂ ’ਤੇ ਇਸ ਵਿਸ਼ੇਸ਼ ਮੁਹਿੰਮ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

ਗੁਪਤ ਸੂਚਨਾ ਦੇ ਆਧਾਰ ’ਤੇ ਫੀਲਡ ਇੰਸਪੈਕਟਰ ਜਗਦੀਪ ਕੌਰ ਦੀ ਅਗਵਾਈ ਹੇਠ ਪੁਲਸ ਬਲ ਦੇ ਨਾਲ ਸਾਂਝੀ ਟੀਮ ਨੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਕੋਲੋਵਾਲ, ਪਾਧਰੀ, ਮਾਲਾਖੇੜੀ ਅਤੇ ਥਾਣਾ ਭਿੰਡੀ ਸੈਦਾਂ ਦੇ ਪਿੰਡ ਭਿੰਡੀ ਸੈਦਾਂ ਵਿੱਚ ਸ਼ੱਕੀ ਬੂਟਲੇਗਰਾਂ ਦੇ ਟਿਕਾਣਿਆਂ ’ਤੇ ਅਚਾਨਕ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਟੀਮ ਨੇ ਮੌਕੇ ਤੋਂ 31,300 ਕਿਲੋਗ੍ਰਾਮ ਗੈਰ ਕਾਨੂੰਨੀ ਸ਼ਰਾਬ (ਲਾਹਣ) ਅਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਵਿਭਾਗ ਨੇ ਬਰਾਮਦ ਕੀਤੀ ਗਈ ਸ਼ਰਾਬ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ, ਤਾਂ ਜੋ ਇਸ ਦਾ ਦੁਬਾਰਾ ਇਸਤੇਮਾਲ ਨਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼

ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਹੈ ਕਿ ਖੇਤਰ ਵਿੱਚ ਗੈਰਕਾਨੂੰਨੀ ਸ਼ਰਾਬ ਦਾ ਕਾਰੋਬਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਸੰਬੰਧਤ ਥਾਣਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਦੇ ਛਾਪੇਮਾਰੀ ਅਭਿਆਨ ਲਗਾਤਾਰ ਜਾਰੀ ਰਹਿਣਗੇ।

ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News