ਆਬਕਾਰੀ ਵਿਭਾਗ ਨੇ ਭਿੰਡੀ-ਸੈਦਾਂ ਪਿੰਡ ਤੇ ਸ਼ਹਿਰੀ ਖੇਤਰਾਂ ''ਚ ਕੀਤੀ ਛਾਪੇਮਾਰੀ, ਸ਼ਰਾਬ ਮਾਫੀਆ ’ਚ ਹੜਕੰਪ
Friday, Apr 25, 2025 - 02:09 PM (IST)

ਅੰਮ੍ਰਿਤਸਰ (ਇੰਦਰਜੀਤ)-ਜ਼ਿਲ੍ਹਾ ਆਬਕਾਰੀ ਵਿਭਾਗ ਅਤੇ ਪੁਲਸ ਦੀ ਸਾਂਝੀ ਕਾਰਵਾਈ ਵਿੱਚ ਅਜਨਾਲਾ ਦੇ ਭਿੰਡੀ-ਸੈਦਾਂ ਇਲਾਕਿਆਂ ਵਿੱਚ ਨਾਜਾਇਜ਼ ਸ਼ਰਾਬ ਖਿਲਾਫ ਕੀਤੀ ਗਈ ਕਾਰਵਾਈ ਵਿੱਚ 5000 ਲੀਟਰ ਨਾਜਾਇਜ਼ ਸ਼ਰਾਬ ਦਾ ਜਖੀਰਾ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ ਵਿੱਚ ਦੋ ਥਾਵਾਂ ਤੋਂ ਅੰਗਰੇਜੀ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ, ਜੋ ਕਿ ਸਰਕਾਰ ਦੇ ਮਾਲੀਏ ਲਈ ਸਿੱਧੇ ਤੌਰ ’ਤੇ ਖ਼ਤਰਾ ਪੈਦਾ ਹੈ। ਆਬਕਾਰੀ ਵਿਭਾਗ ਦੀ ਕਾਰਵਾਈ ਕਾਰਨ ਗੈਰ-ਕਾਨੂੰਨੀ ਸ਼ਰਾਬ ਮਾਫੀਆ ਵਿੱਚ ਹੜਕੰਪ ਮੱਚਿਆ ਹੋਇਆ ਹੈ।
ਇਹ ਵੀ ਪੜ੍ਹੋ- 25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ
ਇਹ ਕਾਰਵਾਈ ਜ਼ਿਲ੍ਹਾ ਆਬਕਾਰੀ ਅਫ਼ਸਰ ਮਨੀਸ਼ ਗੋਇਲ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ ਆਬਕਾਰੀ ਇੰਸਪੈਕਟਰ ਧਰਮਿੰਦਰ ਸ਼ਰਮਾ, ਮੋਹਿਤ ਗੁਪਤਾ ਅਤੇ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ ਆਬਕਾਰੀ ਪੁਲਸ ਅਤੇ ਜ਼ਿਲ੍ਹਾ ਪੁਲਸ ਦੇ ਕਰਮਚਾਰੀ ਸ਼ਾਮਲ ਸਨ। ਇਸ ਕਾਰਵਾਈ ਵਿੱਚ ਜ਼ਿਲ੍ਹਾ ਅੰਮ੍ਰਿਤਸਰ-2 ਦੇ ਅਜਨਾਲਾ ਸਰਕਲ ਵਿੱਚ ਭਿੰਡੀ-ਸੈਦਾਂ ਨਾਮਕ ਜਗ੍ਹਾ ਤੋਂ 5 ਹਜ਼ਾਰ ਲੀਟਰ ਸ਼ਰਾਬ ਨਾਲ ਭਰੇ ਡਰੰਮ ਬਰਾਮਦ ਕੀਤੇ ਗਏ, ਜਿਸ ਵਿੱਚ ਇਸ ਕਾਰਵਾਈ ਦੀ ਅਗਵਾਈ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ
ਇਸ ਮਾਮਲੇ ਵਿੱਚ ਪੁਲਸ ਨੇ ਭਿੰਡੀ-ਸੈਦਾ ਦੇ ਰਹਿਣ ਵਾਲੇ ਕੁਲਵੰਤ ਸਿੰਘ ਪੁੱਤਰ ਅੰਗਰੇਜ਼ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਉਸੇ ਇੰਸਪੈਕਟਰ ਜਗਦੀਪ ਕੌਰ ਨੇ ਰਾਮਦਾਸ ਖੇਤਰ ਦੇ ਅਧੀਨ ਆਉਂਦੇ ਦੂਜੋਵਾਲ ਵਿੱਚ ਛਾਪਾ ਮਾਰਿਆ ਅਤੇ 7500 ਮਿਲੀਲੀਟਰ ਨਾਜਾਇਜ਼ ਤਰਲ ਪਦਾਰਥ ਬਰਾਮਦ ਕੀਤਾ। ਇਸ ਸਬੰਧੀ ਥਾਣਾ ਰਾਮਦਾਸ ਪੁਲਸ ਨੇ ਵਿਕਰਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦੂਜੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਅੰਗਰੇਜੀ ਸ਼ਰਾਬ ਬਰਾਮਦ ਕਰਨ ਦੀ ਕਵਾਇਦ ਵਿੱਚ ਆਬਕਾਰੀ ਵਿਭਾਗ ਦੇ ਇੰਸਪੈਕਟਰ ਧਰਮਿੰਦਰ ਸ਼ਰਮਾ ਨੇ ਦਵਿੰਦਰ ਸ਼ਰਮਾ ਉਰਫ਼ ਰਾਜੂ ਪੁੱਤਰ ਤਿਲਕ ਰਾਜ ਵਾਸੀ ਅਜੀਤ ਐਨਕਲੇਵ ਗੁੰਮਟਾਲਾ ਖਿਲਾਫ 12 ਬੋਤਲਾਂ ਅੰਗਰੇਜੀ ਸ਼ਰਾਬ ਰਾਇਲ ਸਟੈਗ ਸਮੇਤ ਅੰਮ੍ਰਿਤਸਰ ਸ਼ਹਿਰ ਦੇ ਥਾਣਾ ਕੰਟੋਨਮੈਂਟ ਵਿਖੇ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਸ੍ਰੀ ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ
ਆਲਟੋ ਕਾਰ ’ਚੋਂ ਅੰਗਰੇਜ਼ੀ ਸ਼ਰਾਬ ਬਰਾਮਦ
ਜ਼ਿਲ੍ਹਾ ਆਬਕਾਰੀ ਅਧਿਕਾਰੀ ਮਨੀਸ਼ ਗੋਇਲ ਨੇ ਦੱਸਿਆ ਕਿ ਇੰਸਪੈਕਟਰ ਮੋਹਿਤ ਗੁਪਤਾ ਅਤੇ ਧਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਆਬਕਾਰੀ ਟੀਮ ਨੇ ਗਵਾਲ ਮੰਡੀ ਅਤੇ ਲਾਰੈਂਸ ਰੋਡ ਇਲਾਕੇ ਵਿੱਚ ਕਈ ਥਾਵਾਂ ’ਤੇ ਚੈਕਿੰਗ ਕੀਤੀ। ਇਸ ਦੌਰਾਨ ਲਾਰੈਂਸ ਰੋਡ ’ਤੇ ਇੱਕ ਘਰ ਬਾਹਰ ਖੜੀ ਆਲਟੋ ਕਾਰ ਵਿੱਚੋਂ ਇੰਗਲਿਸ਼ ਇੰਪੀਰੀਅਲ-ਬਲੂ ਬ੍ਰਾਂਡ ਦੀਆਂ 21 ਬੋਤਲਾਂ ਬਰਾਮਦ ਕੀਤੀਆਂ ਗਈਆਂ। ਜ਼ਿਲ੍ਹਾ ਆਬਕਾਰੀ ਅਧਿਕਾਰੀ ਮਨੀਸ਼ ਨੇ ਦੱਸਿਆ ਕਿ ਅੰਗਰੇਜ਼ੀ ਸ਼ਰਾਬ ਜ਼ਬਤ ਕਰ ਲਈ ਗਈ ਹੈ। ਇਸ ਦੇ ਨਾਲ ਹੀ, ਪੇਂਡੂ ਖੇਤਰਾਂ ਤੋਂ ਬਰਾਮਦ ਕੀਤੀ ਗਈ ਲਾਹਣ ਦੇ ਰੂਪ ਵਿੱਚ ਨਾਜਾਇਜ਼ ਸ਼ਰਾਬ ਦੀ ਸਮੱਗਰੀ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਸਹਾਇਕ ਕਮਿਸ਼ਨਰ ਅੰਮ੍ਰਿਤਸਰ ਰੇਂਜ ਸੁਖਵਿੰਦਰ ਸਿੰਘ ਨੇ ਕਿਹਾ ਹੈ ਕਿ ਵਿਭਾਗ ਦੀ ਨਾਜਾਇਜ਼ ਸ਼ਰਾਬ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8