ਐਕਸਾਈਜ਼ ਵਿਭਾਗ ਨੇ ਬਿਆਸ ਦਰਿਆ ਦੇ ਕੰਢੇ ਸਰਕੰਡਿਆਂ ’ਚ ਚਲਾਇਆ ਸਰਚ ਆਪ੍ਰੇਸ਼ਨ
Thursday, Dec 12, 2024 - 05:32 PM (IST)

ਗੁਰਦਾਸਪੁਰ (ਵਿਨੋਦ)-ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਦੇ ਦਿਸ਼ਾ ਨਿਰਦੇਸਾਂ ’ਤੇ ਅੱਜ ਪੁਲਸ ਸਟੇਸ਼ਨ ਭੈਣੀ ਮੀਆਂ ਅਤੇ ਐੈਕਸਾਈਜ਼ ਵਿਭਾਗ ਨੇ ਪਿੰਡ ਮੋਚਪੁਰ ਬਿਆਸ ਦਰਿਆ ਦੇ ਕੰਢੇ ਸਰਕੰਡਿਆਂ ਵਿਚ ਸਰਚ ਆਪ੍ਰੇਸ਼ਨ ਚਲਾ ਕੇ ਜ਼ਮੀਨਦੋਜ ਟੋਇਆਂ ਵਿਚੋਂ 15 ਤਰਪਾਲਾਂ ਵਿਚ ਪਾਈ ਹੋਈ 3000 ਕਿੱਲੋਂ ਲਾਹਣ ਅਤੇ 5 ਖਾਲੀ ਡਰੰਮ ਲੋਹਾ ਬਰਾਮਦ ਕਰਕੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ
ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ 'ਚ ਤਾਇਨਾਤ ਐੱਸ.ਐੱਚ.ਓ ਸੁਰਿੰਦਰ ਪਾਲ ਸਿੰਘ ਅਤੇ ਐਕਸਾਈਜ਼ ਇੰਸਪੈਕਟਰ ਪੰਕਜ ਗੁਪਤਾ ਹਲਕਾ ਧਾਰੀਵਾਲ ਵੱਲੋਂ ਆਪਣੇ ਸਟਾਫ਼ ਅਤੇ ਅਧਿਕਾਰੀਆਂ ਨਾਲ ਪਿੰਡ ਮੋਚਪੁਰ ਦੇ ਬਿਆਸ ਦਰਿਆ ਨਾਲ ਲੱਗਦੇ ਇਲਾਕੇ ਪਿੰਡ ਮੋਚਪੁਰ ਬਿਆਸ ਦਰਿਆ ਦੇ ਕੰਢੇ ਸਰਕੰਡਿਆਂ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜ਼ਮੀਨਦੋਜ ਟੋਇਆਂ ਵਿਚ ਸ਼ਰਾਬ ਤਸਕਰਾਂ ਵੱਲੋਂ ਲੁਕਾ ਕੇ ਰੱਖੀਆਂ ਗਈਆਂ 15 ਤਰਪਾਲਾਂ ਵਿਚ ਪਾਈ ਹੋਈ 3000 ਕਿੱਲੋਂ ਲਾਹਣ ਅਤੇ 5 ਖਾਲੀ ਡਰੰਮ ਲੋਹੇ ਦੇ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਸ ਹਸਪਤਾਲ 'ਚ ਮਿਲੇਗੀ ਖ਼ਾਸ ਸਹੂਲਤ, ਨਜ਼ਦੀਕੀ ਸੂਬਿਆਂ ਨੂੰ ਵੀ ਹੋਵੇਗਾ ਲਾਭ
ਉਨ੍ਹਾਂ ਦੱਸਿਆ ਕਿ ਲਾਹਣ ਨੂੰ ਮੌਕੇ ’ਤੇ ਨਸ਼ਟ ਕਰਕੇ ਸਾਮਾਨ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ। ਉਨਾਂ ਦੱਸਿਆ ਕਿ ਇਨਾਂ ਸ਼ਰਾਬ ਤਸਕਰਾਂ ਦੇ ਖ਼ਿਲਾਫ਼ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8