ਆਬਕਾਰੀ ਵਿਭਾਗ ਵੱਲੋਂ ਕਈ ਥਾਵਾਂ ’ਤੇ ਛਾਪੇਮਾਰੀ, 600 ਕਿਲੋ ਲਾਹਣ ਬਰਾਮਦ
Monday, Apr 13, 2026 - 04:51 PM (IST)
ਅੰਮ੍ਰਿਤਸਰ (ਇੰਦਰਜੀਤ)- ਜ਼ਿਲਾ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਖਿਲਾਫ ਕਈ ਥਾਵਾਂ ’ਤੇ ਰੇਡ ਕੀਤੀ ਗਈ ਹੈ, ਜਿਸ ’ਚ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਅਤੇ ਕੇਸ ਵੀ ਦਰਜ ਕੀਤੇ ਗਏ ਹਨ। ਇਹ ਕਾਰਵਾਈ ਸਹਾਇਕ ਕਮਿਸ਼ਨਰ ਆਬਕਾਰੀ ਦਿਲਬਾਗ ਸਿੰਘ ਚੀਮਾ ਅਤੇ ਜ਼ਿਲਾ ਆਬਕਾਰੀ ਅਫਸਰ ਅੰਮ੍ਰਿਤਸਰ 1/2 ਲਲਿਤ ਕੁਮਾਰ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੈ। ਫੀਲਡ ’ਚ ਕਾਰਵਾਈ ਕਰਨ ਲਈ ਏ. ਈ. ਟੀ. ਓ. ਰਣ ਬਹਾਦਰ ਸਿੰਘ ਅਤੇ ਹਰਜੀਤ ਸਿੰਘ ਦੀ ਅਗਵਾਈ ’ਚ ਟੀਮਾਂ ਦਾ ਗਠਨ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
ਏ. ਈ. ਟੀ. ਓ. ਰਣ ਬਹਾਦਰ ਸਿੰਘ ਅਤੇ ਹਰਜੀਤ ਸਿੰਘ ਨੇ ਦੱਸਿਆ ਕਿ ਕਾਰਵਾਈ ਦੌਰਾਨ ਪਿੰਡ ਵਜ਼ੀਰ ਭੁੱਲਰ ਨੇੜੇ ਬਿਆਸ ਇਲਾਕੇ ’ਚ 3 ਡਰੰਮ ਬਰਾਮਦ ਹੋਏ, ਜਿਨ੍ਹਾਂ ’ਚ 495 ਕਿਲੋ ਲਾਹਣ ਬਰਾਮਦ ਹੋਈ। ਇਸੇ ਤਰ੍ਹਾਂ ਨਜ਼ਦੀਕੀ ਇਲਾਕੇ ’ਚ ਛਾਪੇਮਾਰੀ ਕਰਨ ’ਤੇ 3 ਪਲਾਸਟਿਕ ਦੇ ਡਰੰਮ ਬਰਾਮਦ ਹੋਏ, ਜਿਨ੍ਹਾਂ ’ਚ 105 ਕਿਲੋ ਲਾਹਣ ਸੀ। ਛਾਪੇਮਾਰੀ ਕਰਨ ਵਾਲੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਬਰਾਮਦਗੀ ਲਾਵਾਰਿਸ ਹਾਲਤ ’ਚ ਕੀਤੀ ਗਈ ਹੈ, ਜਿਸ ਕਰਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਉਧਰ ਅਧਿਕਾਰੀਆਂ ਨੇ ਬਰਾਮਦ ਕੀਤੇ ਗਏ ਮੈਟੀਰੀਅਲ ਨੂੰ ਉੱਚ ਅਧਿਕਾਰੀਆਂ ਦੇ ਨੋਟਿਸ ’ਚ ਲਿਆ ਕੇ ਨਸ਼ਟ ਕਰ ਦਿੱਤਾ ਤਾਂ ਜੋ ਇਸ ਦੀ ਦੁਰਵਰਤੋਂ ਨਾ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
