ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ
Thursday, Apr 30, 2026 - 04:22 PM (IST)
ਗੁਰਦਾਸਪੁਰ(ਵਿਨੋਦ): ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਵਿਰੁੱਧ ਵੱਡੀ ਕਾਰਵਾਈ ਕਰਦਿਆਂ 120 ਬੋਤਲਾਂ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਲਾਵਾਰਿਸ ਹਾਲਤ ਵਿੱਚ ਮਿਲੀਆਂ 40 ਬੋਤਲਾਂ ਸ਼ਰਾਬ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਆਬਕਾਰੀ ਇੰਸਪੈਕਟਰ ਦੀਪਕ ਕੁਮਾਰ (ਸਰਕਲ ਗੁਰਦਾਸਪੁਰ) ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਤਿੱਬੜ ਪੁਲਸ ਨੇ ਸਾਂਝੀ ਕਾਰਵਾਈ ਦੌਰਾਨ ਗੁਰਦਾਸਪੁਰ ਸਰਕਲ ਦੇ ਕਈ ਪਿੰਡਾਂ—ਬਾਜੇ ਚੱਕ, ਰੱਤੋਵਾਲ, ਝਾਵਰ, ਨਵਾਂ ਪਿੰਡ, ਬੱਬੇਹਾਲੀ, ਪਾਹੜਾ, ਆਲੇਚੱਕ, ਵਾੜਾ, ਬੱਬਰੀ ਨੰਗਲ, ਥਾਣੇਵਾਲ, ਮੁਸਤਫਾਬਾਦ ਜੱਟਾਂ, ਜਾਪੂਵਾਲ, ਖੋਖਰ, ਅਲਾਵਲਪੁਰ, ਤਲਵੰਡੀ ਅਤੇ ਸਿੰਧਵਾਂ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਕੁਝ ਸ਼ਰਾਬ ਤਸਕਰਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
ਉਨ੍ਹਾਂ ਅੱਗੇ ਦੱਸਿਆ ਕਿ ਤਿੱਬੜ ਥਾਣੇ ਅਧੀਨ ਪਿੰਡ ਬੱਬਰੀ ਨੰਗਲ ਵਿੱਚ ਨਾਕਾਬੰਦੀ ਦੌਰਾਨ ਇੱਕ ਸਕੂਟਰੀ ਨੂੰ ਰੋਕਿਆ ਗਿਆ। ਇਸ ਤੋਂ ਸੁਰਜਨ ਮਸੀਹ ਉਰਫ਼ ਹੀਰਾ ਪੁੱਤਰ ਸ਼ਾਮੂ ਮਸੀਹ ਵਾਸੀ ਪਿੰਡ ਲੇਹਲ ਅਤੇ ਲਵਲੀ ਪੁੱਤਰ ਮੁਨਸ਼ੀ ਵਾਸੀ ਪਿੰਡ ਰੱਤੋਵਾਲ ਕੋਲੋਂ ਦੋ ਪਲਾਸਟਿਕ ਕੈਨਾਂ ਵਿੱਚ ਭਰੀਆਂ 80 ਬੋਤਲਾਂ (ਲਗਭਗ 60,000 ਮਿ.ਲੀ.) ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਤਿੱਬੜ ਥਾਣੇ ਵਿੱਚ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਇਸ ਤੋਂ ਇਲਾਵਾ, ਤਿੱਬੜ ਪਿੰਡ ਵਿੱਚ ਨਹਿਰ ਦੇ ਕੰਢੇ ਤੋਂ ਇੱਕ ਪਲਾਸਟਿਕ ਬੋਰੇ ਵਿੱਚੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਲਾਵਾਰਿਸ ਹਾਲਤ ਵਿੱਚ ਮਿਲੀ, ਜਿਸਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਆਬਕਾਰੀ ਵਿਭਾਗ ਨੇ ਕਿਹਾ ਹੈ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
