ਐਕਸਾਈਜ਼ ਵਿਭਾਗ ਵੱਲੋਂ 150 ਲਿਟਰ ਲਾਹਣ ਤੇ 50 ਬੋਤਲਾਂ ਦੇਸੀ ਸ਼ਰਾਬ ਬਰਾਮਦ

Saturday, Aug 31, 2024 - 03:47 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ/ਘੁਮਾਣ (ਗੋਰਾਇਆ)-ਐਕਸਾਈਜ਼ ਵਿਭਾਗ, ਆਰ. ਕੇ. ਇੰਟਰਪ੍ਰਾਈਜ਼ਜ਼ ਤੇ ਪੁਲਸ ਰੇਡ ਟੀਮ ਵੱਲੋਂ ਸ਼ਰਾਬ ਦੀ ਭੱਠੀ, 150 ਲਿਟਰ ਲਾਹਣ ਤੇ 50 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਆਰ. ਕੇ. ਇੰਟਰਪ੍ਰਾਈਜ਼ਜ਼ ਦੇ ਜੀ. ਐੱਮ. ਗੁਰਪ੍ਰੀਤ ਗੋਪੀ ਉੱਪਲ ਅਤੇ ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਕਸਾਈਜ਼ ਈ. ਟੀ. ਓ. ਦਵਿੰਦਰ ਸਿੰਘ, ਐੱਸ. ਐੱਚ. ਓ. ਥਾਣਾ ਸ੍ਰੀ ਹਰਗੋਬਿੰਦਪੁਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਸਰਕਲ ਇੰਚਾਰਜ ਸਾਬੀ ’ਤੇ ਆਧਾਰਿਤ ਰੇਡ ਟੀਮ ਵੱਲੋਂ ਮੁਖਬਰ ਖਾਸ ਦੀ ਇਤਲਾਹ ’ਤੇ ਪਿੰਡ ਕਠਾਣਾ ਨੇੜੇ ਦਰਿਆ ਕੰਢੇ ਬਰੇਤੇ ’ਚ ਛਾਪੇਮਾਰੀ ਕੀਤੀ ਗਈ ਤਾਂ 150 ਲਿਟਰ ਲਾਹਣ, 50 ਬੋਤਲਾਂ ਦੇਸੀ ਸ਼ਰਾਬ ਤੇ ਸ਼ਰਾਬ ਦੀ ਭੱਠੀ ਸਮੇਤ ਇਕ ਵਿਅਕਤੀ ਨੂੰ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਦਲਜੀਤ, ਹਰਜੀਤ, ਬਲਜੀਤ, ਮਾਸਟਰ, ਅਜੇ ਸਿੰਘ, ਅਮਰਜੀਤ ਖੰਡੋ, ਮੇਵਾ, ਅਮਰ, ਰਾਜਬੀਰ, ਗੋਲਡੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News