ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ ''ਚ ਈਥੇਨੌਲ ਸਮੇਤ ਬੋਲੈਰੋ ਗੱਡੀ ਜ਼ਬਤ

Monday, Jul 13, 2026 - 12:40 PM (IST)

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ ''ਚ ਈਥੇਨੌਲ ਸਮੇਤ ਬੋਲੈਰੋ ਗੱਡੀ ਜ਼ਬਤ

ਅੰਮ੍ਰਿਤਸਰ (ਇੰਦਰਜੀਤ)- ਜ਼ਿਲ੍ਹਾ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਸ਼ਿਕੰਜਾ ਕੱਸਣ ਲਈ ਇਕ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ ਮੁਖ਼ਬਰ ਖਾਸ ਦੀ ਸੂਚਨਾ ਦੇ ਆਧਾਰ ’ਤੇ ਤੁਰੰਤ ਐਕਸ਼ਨ ਲੈਂਦਿਆਂ 690 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ. ਐੱਨ. ਏ./ਈਥੇਨਾਲ) ਬਰਾਮਦ ਕੀਤਾ ਹੈ। ਅਧਿਕਾਰੀਆਂ ਮੁਤਾਬਕ ਇਹ ਬੇਹੱਦ ਸੰਵੇਦਨਸ਼ੀਲ ਅਤੇ ਖ਼ਤਰਨਾਕ ਮਟੀਰੀਅਲ ਹੈ, ਜਿਸ ਦੀ ਵਰਤੋਂ ਮੁੱਖ ਤੌਰ ’ਤੇ ਨਾਜਾਇਜ਼ ਸ਼ਰਾਬ ਬਣਾਉਣ ਲਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਂਢੂ ਨੇ ਸਾਂਢੂ ਦਾ ਕਰ'ਤਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ

ਇਹ ਕਾਰਵਾਈ ਸਹਾਇਕ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਅਤੇ ਜ਼ਿਲਾ ਆਬਕਾਰੀ ਅਧਿਕਾਰੀ ਲਲਿਤ ਕੁਮਾਰ ਦੇ ਨਿਰਦੇਸ਼ਾਂ ’ਤੇ ਕੀਤੀ ਗਈ। ਫੀਲਡ ’ਚ ਇਸ ਆਪ੍ਰੇਸ਼ਨ ਲਈ ਸਹਾਇਕ ਆਬਕਾਰੀ ਅਧਿਕਾਰੀ ਜਗਦੀਪ ਕੌਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਦਾ ਗਠਨ ਕਰਕੇ ਮੌਕੇ ’ਤੇ ਭੇਜਿਆ ਗਿਆ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਹਾਇਕ ਆਬਕਾਰੀ ਅਧਿਕਾਰੀ ਜਗਦੀਪ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਬੋਲੈਰੋ ਗੱਡੀ ’ਚ ਭਾਰੀ ਮਾਤਰਾ ’ਚ ਅਲਕੋਹਲ ਲੈ ਕੇ ਆ ਰਿਹਾ ਹੈ। ਇਸ ਇਨਪੁਟ ਦੇ ਆਧਾਰ ’ਤੇ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ‘ਹਰਦੋਪੁਤਲੀ’ ਨਾਮਕ ਇਲਾਕੇ ’ਚ ਨਾਕਾਬੰਦੀ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ

ਇਸ ਦੌਰਾਨ ਜਦੋਂ ਉਕਤ ਸ਼ੱਕੀ ਬੋਲੈਰੋ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਆਬਕਾਰੀ ਟੀਮ ਨੂੰ ਦੇਖ ਕੇ ਮੁਲਜ਼ਮ ਡਰਾਈਵਰ ਵਾਹਨ ਨੂੰ ਮੌਕੇ ’ਤੇ ਹੀ ਛੱਡ ਕੇ ਭੱਜਣ ’ਚ ਕਾਮਯਾਬ ਹੋ ਗਿਆ। ਟੀਮ ਨੇ ਜਦੋਂ ਵਾਹਨ ਦੀ ਤਲਾਸ਼ੀ ਲਈ ਤਾਂ ਉਸ ’ਚੋਂ 23 ਪਲਾਸਟਿਕ ਦੇ ਕੇਨ ਮਿਲੇ, ਜਿਨ੍ਹਾਂ ’ਚੋਂ 690 ਲੀਟਰ ਉਕਤ ਅਲਕੋਹਲ ਬਰਾਮਦ ਹੋਇਆ। ਆਬਕਾਰੀ ਵਿਭਾਗ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਝੰਡੇਰ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਫ਼ਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 ਇਹ ਵੀ ਪੜ੍ਹੋ-ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News