ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ ''ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ

Tuesday, Sep 01, 2026 - 04:29 PM (IST)

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ ''ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ

ਅੰਮ੍ਰਿਤਸਰ (ਇੰਦਰਜੀਤ)-ਜ਼ਿਲਾ ਆਬਕਾਰੀ ਅਫ਼ਸਰ ਅੰਮ੍ਰਿਤਸਰ-1 ਲਲਿਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਬਕਾਰੀ ਵਿਭਾਗ ਦੀ ਟੀਮ ਨੇ ਨਾਜਾਇਜ਼ ਸ਼ਰਾਬ ਸਮੱਗਲਰਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੋਮਵਾਰ ਨੂੰ ਵਿਭਾਗ ਦੀ ਵਿਸ਼ੇਸ਼ ਟੀਮ ਨੇ ਪਿੰਡ ਛੱਜਲਵੱਡੀ ਵਿਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਜ਼ਬਤ ਕੀਤੀ।

ਇਹ ਵੀ ਪੜ੍ਹੋ-ਅੰਮ੍ਰਿਤਸਰ ਏਅਰਪੋਰਟ 'ਤੇ ਫਿਰ ਹੰਗਾਮਾ, ਕਈ ਘੰਟੇ ਲੇਟ ਹੋਈ ਇਹ ਫਲਾਈਟ, ਗਰਮੀ 'ਚ ਯਾਤਰੀ ਖੱਜਲ-ਖੁਆਰ

ਜਾਣਕਾਰੀ ਅਨੁਸਾਰ ਇੰਸਪੈਕਟਰ (ਈ. ਆਈ) ਰਣਬਹਾਦਰ ਸਿੰਘ ਅਤੇ ਹਰਜੀਤ ਸਿੰਘ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਦੀ ਟੀਮ ਨੇ ਪਿੰਡ ਛੱਜਲਵੱਡੀ ਸਥਿਤ ਮਨਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਦੇ ਟਿਕਾਣੇ ’ਤੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾ ਮਾਰਿਆ। ਇਸ ਦੌਰਾਨ ਤਲਾਸ਼ੀ ਲੈਣ ’ਤੇ ਮੌਕੇ ਤੋਂ 3,060 ਕਿਲੋਗ੍ਰਾਮ ਨਾਜਾਇਜ਼ ਸ਼ਰਾਬ (ਲਾਹਣ) ਅਤੇ 63 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਹੋਈ।

ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਵਿਭਾਗ ਦੀ ਟੀਮ ਨੇ ਮੌਕੇ ’ਤੇ ਬਰਾਮਦ ਮਟੀਰੀਅਲ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਲਈ ਥਾਣਾ ਖਿਲਚੀਆਂ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ। ਆਬਕਾਰੀ ਅਤੇ ਕਰ ਸਹਾਇਕ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਨੇ ਦੱਸਿਆ ਕਿ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਅਸਮਾਜਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News