ਆਬਕਾਰੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਾਨ 77 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ
Tuesday, Apr 29, 2025 - 04:55 PM (IST)

ਬਟਾਲਾ (ਬੇਰੀ, ਸਾਹਿਲ, ਗੋਰਾਇਆ)- ਆਬਕਾਰੀ ਵਿਭਾਗ ਦੀ ਟੀਮ ਨੇ ਆਬਕਾਰੀ ਇੰਚਾਰਜ ਸੁਖਰਾਜ ਸਿੰਘ ਦੀ ਅਗਵਾਈ ਹੇਠ ਮੱਲ੍ਹੀ ਮਾਰਕੀਟ ਡੇਰਾ ਰੋਡ ਬਟਾਲਾ ’ਚ ਸਥਿਤ ਇਕ ਘਰ ’ਚੋਂ ਛਾਪੇਮਾਰੀ ਦੌਰਾਨ 77 ਪੇਟੀਆ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਆਬਕਾਰੀ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਡੀ. ਸੀ. ਐਕਸਾਈਜ਼ ਸੁਰਿੰਦਰ ਗਰਗ, ਏ. ਸੀ. ਐਕਸਾਈਜ਼ ਸੁਖਵਿੰਦਰ ਸਿੰਘ ਅਤੇ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਮੱਲ੍ਹੀ ਮਾਰਕੀਟ ’ਚ ਸਥਿਤ ਇਕ ਘਰ ’ਚੋਂ 77 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਉਨ੍ਹਾਂ ਕਿਹਾ ਕਿ ਬਟਾਲਾ ਵਾਸੀ ਇਕ ਵਿਅਕਤੀ ਦੇ ਵਿਰੁੱਧ ਪਹਿਲਾਂ ਵੀ ਐਕਸਾਈਜ਼ ਐਕਟ ਤਹਿਤ ਕਈ ਕੇਸ ਦਰਜ ਹਨ ਅਤੇ ਉਸਨੇ ਮੱਲ੍ਹੀ ਮਾਰਕੀਟ ’ਚ ਕਿਰਾਏ ਦਾ ਮਕਾਨ ਲੈ ਕੇ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਇੱਥੇ ਰੱਖੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਲਾਕੇ ’ਚ ਨਾਜ਼ਾਇਜ਼ ਸ਼ਰਾਬ ਕਿਸੇ ਵੀ ਕੀਮਤ ’ਤੇ ਨਹੀਂ ਵਿੱਕਣ ਦਿੱਤੀ ਜਾਵੇਗੀ ਅਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਇਸ ਮੌਕੇ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਗੁਰਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਹਰਪਿੰਦਰ ਸਿੰਘ ਪਿੰਦਾ, ਬਲਜੀਤ ਸਿੰਘ, ਦਿਆਲ ਸਿੰਘ, ਮੇਜਰ ਸਿੰਘ, ਦਿਲਬਾਗ ਸਿੰਘ, ਵਿੱਕੀ, ਆਸ਼ੂ ਗਿੱਲ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਸਰਕਾਰ ਦੇ ਸਪੱਸ਼ਟੀਕਰਨ ਤੋਂ ਬਾਅਦ ਪਾਕਿਸਤਾਨੀ ਦੁਲਹਨਾਂ ਨੂੰ ਮਿਲੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8