1, 5 ਅਤੇ 9 ਨਵੰਬਰ ਨੂੰ ਚੈੱਕ ਕੀਤੇ ਜਾਣਗੇ ਉਮੀਦਵਾਰਾਂ ਦੇ ਖ਼ਰਚਾ ਰਜਿਸਟਰ

Thursday, Oct 31, 2024 - 11:30 AM (IST)

ਗੁਰਦਾਸਪੁਰ (ਹਰਮਨ)-ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਫਾਰ ਐਕਸਪੈਂਡੀਚਰ ਮੋਨੀਟਰਿੰਗ ਗੁਰਦਾਸਪੁਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ।

ਇਹ ਵੀ ਪੜ੍ਹੋ-  ਸਾਈਬਰ ਕ੍ਰਾਇਮ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਖ਼ਬਰ, ਪੁਲਸ ਨੇ ਬਣਾਇਆ ਪਲਾਨ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰਚਾ ਆਬਜ਼ਰਵਰ ਵੱਲੋਂ ਉਮੀਦਵਾਰ ਦੇ ਖਰਚਾ ਰਜਿਸਟਰ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਖਰਚਾ ਰਜਿਸਟਰ ਦਾ ਪਹਿਲਾ ਨਿਰੀਖਣ 01 ਨਵੰਬਰ 2024 (ਦਿਨ ਸ਼ੁੱਕਰਵਾਰ) ਸਵੇਰੇ 10 ਵਜੇ , ਦੂਸਰਾ ਨਿਰੀਖਣ 05 ਨਵੰਬਰ 2024 ( ਦਿਨ ਮੰਗਵਾਰ) ਸਵੇਰੇ 10 ਵਜੇ ਅਤੇ ਤੀਸਰਾ ਨਿਰੀਖਣ 09 ਨਵੰਬਰ 2024 (ਦਿਨ ਸ਼ਨੀਵਾਰ) ਸਵੇਰੇ 10 ਵਜੇ ਇਹ ਤਿੰਨੋਂ ਦਿਨ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਖ਼ਰਚਾ ਆਬਜ਼ਰਵਰ ਦੀ ਹਾਜ਼ਰੀ ਵਿਚ ਉਮੀਦਵਾਰਾਂ ਦੇ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਦੋ-ਪਹੀਆ ਵਾਹਨਾਂ 'ਤੇ ਟ੍ਰੈਫ਼ਿਕ ਪੁਲਸ ਦੀ ਵੱਡੀ ਕਾਰਵਾਈ, ਮੰਗਵਾ ਲਿਆ ਬੁਲਡੋਜ਼ਰ

ਉਨ੍ਹਾਂ ਦੱਸਿਆ ਕਿ ਨੋਮੀਨੇਸ਼ਨ ਭਰਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਖ਼ਰਚਾ ਰਜਿਸਟਰ ਦਿੱਤੇ ਗਏ ਹਨ, ਜਿਨ੍ਹਾਂ ਵਿਚ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਦਫ਼ਤਰ ਵੱਲੋਂ ਵੀ ਸ਼ੈਡੋ ਰਜਿਸਟਰ ਲਗਾ ਕੇ ਉਮੀਦਵਾਰਾਂ ਦੇ ਚੋਣ ਖ਼ਰਚੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News