ਸਰਹੱਦੀ ਇਲਾਕੇ ''ਚ ਅੱਤ ਦੀ ਠੰਡ ਨੇ ਕੀਤਾ ਜਿਊਣਾ ਮੁਹਾਲ, ਅੱਗ ਦੇ ਸਹਾਰੇ ਲੋਕ ਕੱਡ ਰਹੇ ਦਿਨ

Saturday, Jan 06, 2024 - 05:53 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਨਵਰੀ ਮਹੀਨੇ ਦੀ ਸ਼ੁਰੂਆਤੀ ਦਿਨਾਂ ਵਿਚ ਠੰਡ ਨੇ ਪੂਰੀ ਤਰ੍ਹਾਂ ਲੋਕਾਂ ਨੂੰ ਠਾਰ ਕੇ ਰੱਖਿਆ ਹੋਇਆ ਹੈ। ਜਿਸ ਤਹਿਤ ਸਰਹੱਦੀ ਖੇਤਰ ਅੰਦਰ ਧੁੰਦ ਅਤੇ ਠਾਰ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਹੱਦ ਤੋਂ ਵੱਧ ਠੰਡ ਪੈ ਰਹੀ ਹੈ, ਜਿਸ ਕਾਰਨ ਬਜ਼ੁਰਗ ਛੋਟੇ ਬੱਚਿਆਂ ਸਮੇਤ ਆਮ ਲੋਕ ਇਸ ਅੱਤ ਦੀ ਠੰਡ ਵਿੱਚ ਅੱਗ ਦੇ ਸਹਾਰੇ ਸਮਾਂ ਘੱਟ ਰਹੇ ਹਨ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼

ਜੇਕਰ ਗੱਲ ਕੀਤੀ ਜਾਵੇ ਤਾਂ ਸਰਹੱਦ ਦੇ ਨੇੜੇ ਇਲਾਕਿਆਂ ਦੀ ਤਾਂ ਸ਼ਾਮ ਹੁੰਦਿਆਂ ਸਾਰ ਹੀ ਧੁੰਦ ਕਾਫ਼ੀ ਸੰਘਣੇ ਰੂਪ ਵਿੱਚ ਦਿਖਾਈ ਦੇਣੀ ਸ਼ੁਰੂ ਹੋ ਜਾਂਦੀ ਹੈ। ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਰਾਤ ਦਾ ਤਾਪਮਾਨ 5.5 ਡਿਗਰੀ,  ਤੱਕ ਪਹੁੰਚ ਜਾਂਦਾ ਹੈ ਜੇਕਰ ਅੱਜ  ਸ਼ਨੀਵਾਰ ਨੂੰ ਸਰਹੱਦੀ ਖ਼ੇਤਰ ਦੀ ਗੱਲ ਕੀਤੀ ਜਾਵੇ ਤਾਂ ਪੂਰਾ ਦਿਨ ਧੁੰਦ ਦੀ ਲਪੇਟ ਵਿਚ ਦਿਖਾਈ ਦੇ ਰਿਹਾ ਹੈ। ਬਹੁਤੇ ਲੋਕ ਅੱਗ ਦੇ ਸਹਾਰਾ ਲੈ ਕੇ ਠੰਡ ਤੋਂ ਬਚ ਹਨ। ਧੁੰਦ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਣਕ ਦੀ ਫ਼ਸਲ ਲਈ ਇੰਨੀ ਦਿਨੀਂ ਠੰਢ ਬਹੁਤ ਲਾਭਦਾਇਕ ਸਿੱਧ ਹੋ ਰਹੀ ਹੈ ਪਰ ਪਸ਼ੂਆਂ ਦੇ ਚਾਰੇ ਸਮੇਤ ਸਬਜ਼ੀਆਂ ਲਈ ਹਾਨੀਕਾਰਕ ਸਿੱਧ ਹੋ ਰਹੀ ਹੈ। 

ਇਹ ਵੀ ਪੜ੍ਹੋ : ਟਰੈਵਲ ਏਜੰਟ ਦੀ ਗੱਡੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News