ਗੁ. ਸ੍ਰੀ ਬਾਉਲੀ ਸਾਹਿਬ ਵਿਖੇ ਅੱਜ ਤੋਂ ਮੇਲਾ-ਜੱਗ ਸ਼ੁਰੂ, ਲੱਖਾਂ ਸੰਗਤਾਂ ਪਹੁੰਚਣ ਦੀ ਉਮੀਦ

Friday, Sep 25, 2026 - 03:08 PM (IST)

ਗੁ. ਸ੍ਰੀ ਬਾਉਲੀ ਸਾਹਿਬ ਵਿਖੇ ਅੱਜ ਤੋਂ ਮੇਲਾ-ਜੱਗ ਸ਼ੁਰੂ, ਲੱਖਾਂ ਸੰਗਤਾਂ ਪਹੁੰਚਣ ਦੀ ਉਮੀਦ

ਗੋਇੰਦਵਾਲ ਸਾਹਿਬ (ਪੰਛੀ)- ਇਤਿਹਾਸਕ ਨਗਰ ਅਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਆ ਰਹੇ ਜੋਤੀ-ਜੋਤਿ ਦਿਵਸ (ਮੇਲਾ-ਜੱਗ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 25 ਅਤੇ 26 ਸਤੰਬਰ ਨੂੰ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਜਾ ਰਿਹਾ ਹੈ। ਮੇਲੇ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਨਾਲ ਮੁਕੰਮਲ ਹੋ ਚੁੱਕੇ ਹਨ ਅਤੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀਆਂ ਰੌਣਕਾਂ ਲੱਗਣੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਇਸ ਸਬੰਧੀ ਜਗਬਾਣੀ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 25-26 ਸਤੰਬਰ ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੇਲਾ-ਜੱਗ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ

ਮੈਨੇਜਰ ਕਾਹਲਵਾਂ ਨੇ ਦੱਸਿਆ ਕਿ 24 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 25 ਸਤੰਬਰ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ’ਚ ਉੱਚ ਕੋਟੀ ਦੇ ਕਥਾ ਵਾਚਕ, ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂਜਸ ਸੁਣਾ ਕੇ ਨਿਹਾਲ ਕਰਨਗੇ। 26 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡੋ. ਹਰਜਿੰਦਰ ਸਿੰਘ ਧਾਮੀ ਪਹੁੰਚਣਗੇ। ਇਸ ਤੋਂ ਇਲਾਵਾ ਸਾਰਾ ਦਿਨ ਸਜਾਏ ਜਾ ਰਹੇ ਨਿਰੋਲ ਧਾਰਮਿਕ ਦੀਵਾਨ ਅੰਦਰ ਰਾਗੀ, ਢਾਡੀ, ਕਵੀਸ਼ਰੀ, ਸੰਤ-ਮਹਾਪੁਰਸ਼ ਪਹੁੰਚ ਕੇ ਸੰਗਤਾਂ ਦੇ ਦਰਸ਼ਨ-ਦੀਦਾਰੇ ਕਰਨਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। 26 ਸਤੰਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਦੁਪਿਹਰ 12 ਵਜੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਮੈਨੇਜਰ ਕਾਹਲਵਾਂ ਨੇ ਕਿਹਾ ਕਿ ਇਸ ਵਾਰ ਵੀ ਲੱਖਾਂ ਦੀ ਤਦਾਦ ਵਿਚ ਸੰਗਤਾਂ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਹਰ ਸੁਵਿਧਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ

ਇਥੇ ਦੱਸਣਯੋਗ ਹੈ ਕਿ ਸਾਲਾਨਾ ਮੇਲੇ ਸਬੰਧੀ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਨੂੰ ਪੂਰੀ ਤਰ੍ਹਾਂ ਨਾਲ ਲਾਈਟਾਂ ਲਗਾ ਕੇ ਰੁਸ਼ਨਾਇਆ ਜਾ ਚੁੱਕਾ ਹੈ। ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਸ਼ਰਧਾਲੂਆਂ ਵੱਲੋਂ ਸਾਰੇ ਰਸਤਿਆਂ ਦੀ ਸਾਫ-ਸਫਾਈ ਕਰ ਦਿੱਤੀ ਗਈ ਹੈ। ਨਿਹੰਗ ਸਿੰਘਾਂ ਵੱਲੋਂ ਆਪਣੇ-ਆਪਣੇ ਦਲਾਂ ਸਮੇਤ ਪਹੁੰਚ ਕੇ ਆਪਣੇ-ਆਪਣੇ ਪੜਾਅ ਲਗਾ ਲਏ ਗਏ ਹਨ। ਦੁਕਾਨਦਾਰਾਂ ਵੱਲੋਂ ਵੀ ਸਾਰੇ ਰਸਤਿਆਂ ਉਪਰ ਅਲੱਗ-ਅਲੱਗ ਦੁਕਾਨਾਂ ਸਜਾਈਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News