ਨਕਲੀ ਸ਼ਰਾਬ ਬਣਾ ਕੇ ਵੇਚਣ ਵਾਲਾ ਕਾਬੂ

Sunday, Nov 04, 2018 - 02:45 AM (IST)

ਨਕਲੀ ਸ਼ਰਾਬ ਬਣਾ ਕੇ ਵੇਚਣ ਵਾਲਾ ਕਾਬੂ

ਫਤਿਆਬਾਦ,   (ਕੰਵਲ ਸੰਧੂ)-  ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਨਕਲੀ ਸ਼ਰਾਬ ਬਣਾ ਕੇ ਵੇਚਣ ਵਾਲੇ ਇਕ ਵਿਅਕਤੀ ਨੂੰ 30 ਬੋਤਲਾਂ ਅਲਕੋਹਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਚੌਕੀ ਫਤਿਆਬਾਦ ਦੇ ਇੰਚਾਰਜ ਬਲਰਾਜ ਸਿੰਘ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਛਾਪਡ਼ੀ ਸਾਹਿਬ ਪੁਲ ਤੋਂ ਇਕ ਵਿਅਕਤੀ ਨੂੰ ਸ਼ੱਕੀ ਹਾਲਾਤ ਵਿਚ ਕਾਲੇ ਰੰਗ ਦੀ ਕੈਨੀ ਲਿਜਾਂਦੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। 
ਜਿਸ ਕੋਲੋਂ 30 ਬੋਤਲਾਂ ਅਲਕੋਹਲ ਦੀਆਂ ਬਰਾਮਦ ਹੋਈਆਂ ਹਨ। ਚੌਕੀ ਇੰਚਾਰਜ ਬਲਰਾਜ ਸਿੰਘ ਨੇ ਦੱਸਿਆ ਕਿ ਫਡ਼ੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਤੁਡ਼ ਵਜੋਂ ਹੋਈ ਹੈ, ਜੋ ਇਲਾਕੇ ਵਿਚ ਲੋਕਾਂ ਦੀ ਸਿਹਤ ਨਾਲ ਖਿਲਵਾਡ਼ ਕਰਕੇ ਨਕਲੀ ਸ਼ਰਾਬ ਬਣਾ ਕੇ ਵੇਚਣ ਦਾ ਧੰਦਾ ਕਰਦਾ ਸੀ। ਜਿਸ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
 


Related News