ਚੋਰੀ ਦੇ ਝੂਠੇ ਦੋਸ਼ ਤੇ ਪੁਲਸ ਪੁੱਛਗਿੱਛ ਦੇ ਦਬਾਅ ਨੇ ਖੋਹੀ 19 ਸਾਲਾ ਨੌਜਵਾਨ ਦੀ ਜ਼ਿੰਦਗੀ
Tuesday, Jan 20, 2026 - 12:58 PM (IST)
ਅੰਮ੍ਰਿਤਸਰ (ਆਰ. ਗਿੱਲ, ਸੰਜੀਵ)- ਸਥਾਨਕ ਬਾਬਾ ਦੀਪ ਸਿੰਘ ਕਾਲੋਨੀ ’ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮਹਿਜ਼ 18-19 ਸਾਲ ਦੇ ਨੌਜਵਾਨ ਸੱਤਿਮ ਕੁਮਾਰ ਨੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ, ਜਿਸ ਦੇ ਪਿੱਛੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਮਾਲਕ ਨੇ ਚੋਰੀ ਦੇ ਝੂਠੇ ਦੋਸ਼ ਲਾਏ ਅਤੇ ਪੁਲਸ ਪੁੱਛਗਿੱਛ ਦੌਰਾਨ ਬਣੇ ਮਾਨਸਿਕ ਦਬਾਅ ਨੇ ਉਸ ਨੂੰ ਇਸ ਕਦਮ ਤੱਕ ਪਹੁੰਚਾ ਦਿੱਤਾ।
ਇਹ ਵੀ ਪੜ੍ਹੋ-ਤਰਨਤਾਰਨ 'ਚ ਮਜ਼ਦੂਰਾਂ 'ਤੇ ਡਿੱਗਿਆ ਲੈਂਟਰ, ਪੈ ਗਿਆ ਚੀਕ-ਚਿਹਾੜਾ
ਪਰਿਵਾਰਕ ਮੈਂਬਰਾਂ, ਖ਼ਾਸ ਕਰ ਕੇ ਚਾਚਾ ਸੂਰਜ ਕੁਮਾਰ ਅਨੁਸਾਰ, ਸੱਤਿਮ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਨੌਕਰੀ ਕਰਦਾ ਸੀ ਅਤੇ ਪਿਤਾ ਦੀ ਠੇਕੇਦਾਰੀ ’ਚ ਮਦਦ ਕਰਦਾ ਸੀ। ਜਿੱਥੇ ਉਹ ਕੰਮ ਕਰਦਾ ਸੀ, ਉੱਥੇ ਮਾਲਕ ਨੇ ਪੈਸੇ ਅਤੇ ਗਹਿਣਿਆਂ ਦੀ ਚੋਰੀ ਦਾ ਦੋਸ਼ ਲਾ ਕੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਸ਼ਿਕਾਇਤ ਤੋਂ ਬਾਅਦ ਨੌਜਵਾਨ ਨੂੰ ਥਾਣੇ ਬੁਲਾਇਆ ਗਿਆ, ਜਿੱਥੇ ਉਸ ’ਤੇ ਸਖ਼ਤ ਪੁੱਛਗਿੱਛ ਅਤੇ ਦਬਾਅ ਬਣਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਵਿਭਾਗ ਦੀ ਵੱਡੀ ਜਾਣਕਾਰੀ
ਪਰਿਵਾਰ ਦਾ ਦਾਅਵਾ ਹੈ ਕਿ ਇਸ ਕਾਰਨ ਉਹ ਗਹਿਰੇ ਡਿਪਰੈਸ਼ਨ ’ਚ ਚਲਾ ਗਿਆ ਅਤੇ ਡਰ ਦੇ ਮਾਰੇ ਕਿਸੇ ਨਾਲ ਖੁੱਲ੍ਹ ਕੇ ਗੱਲ ਵੀ ਨਹੀਂ ਕਰ ਸਕਿਆ। ਸੂਰਜ ਕੁਮਾਰ ਨੇ ਦੱਸਿਆ ਕਿ ਖ਼ੁਦਕੁਸ਼ੀ ਤੋਂ ਪਹਿਲਾਂ ਸੱਤਿਮ ਨੇ ਕੋਈ ਸੁਸਾਈਡ ਨੋਟ ਨਹੀਂ ਲਿਖਿਆ, ਪਰ ਉਹ ਲਗਾਤਾਰ ਡਰਿਆ ਅਤੇ ਪਰੇਸ਼ਾਨ ਰਹਿੰਦਾ ਸੀ। ਇਲਾਕੇ ਦੇ ਲੋਕ ਇਸ ਘਟਨਾ ਤੋਂ ਕਾਫ਼ੀ ਦੁਖੀ ਹਨ ਅਤੇ ਮਜ਼ਦੂਰ ਵਰਗ ’ਚ ਡਰ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਨਿਆਂ ਦੀ ਮੰਗ ਨੂੰ ਲੈ ਕੇ ਰੋਸ
ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੇ ਨਿਰਪੱਖ ਜਾਂਚ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਿਆਂ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਹੈ। ਉਹ ਚਾਹੁੰਦੇ ਹਨ ਕਿ ਮਾਲਕ ਦੀ ਭੂਮਿਕਾ ਦੀ ਵੀ ਗਹਿਰਾਈ ਨਾਲ ਜਾਂਚ ਹੋਵੇ, ਤਾਂ ਜੋ ਨਿਰਦੋਸ਼ ਨੌਜਵਾਨਾਂ ਨੂੰ ਝੂਠੇ ਇਲਜ਼ਾਮਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਛਿੜੀ 'ਜਾਤੀਵਾਦ ਜੰਗ', ਚੰਨੀ ਦੇ ਸਵਾਲਾਂ 'ਤੇ ਰਾਜਾ ਵੜਿੰਗ ਨੇ ਦਿੱਤਾ ਜਵਾਬ
ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਚੱਲ ਰਹੀ ਹੈ। ਸ਼ਿਕਾਇਤਕਰਤਾ ਦੀ ਭੂਮਿਕਾ, ਚੋਰੀ ਦੇ ਇਲਜ਼ਾਮਾਂ ਦੀ ਸੱਚਾਈ ਅਤੇ ਨੌਜਵਾਨ ਦੀ ਖ਼ੁਦਕੁਸ਼ੀ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਭਰੋਸਾ ਦਿੱਤਾ ਕਿ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਨਤੀਜੇ ਸਾਹਮਣੇ ਆਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
