ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਗੋਲੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ (ਵੀਡੀਓ)

03/07/2024 6:41:18 PM

ਅੰਮ੍ਰਿਤਸਰ- ਹਾਲ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਪੰਜਾਬ ਦੇ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਗੋਲੀ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਗੋਲੀ ਦੇ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਪੁਲਸ ਨੇ ਦੱਸਿਆ ਜਦੋਂ ਅੱਜ ਨਾਕਾ ਲਾ ਕੇ ਗੋਲੀ ਦੀ ਗੱਡੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਸ 'ਚ ਗੱਡੀ ਮਾਰਨ ਦੀ ਕੋਸ਼ਿਸ਼ ਕੀਤੀ ਜੋ ਸਿੱਧੀ ਕਾਰ 'ਚ ਜਾ ਵੱਜੀ ਅਤੇ ਇਸ ਤੋਂ ਬਾਅਦ ਗੋਲੀ ਨੇ ਮੌਕੇ 'ਤੇ ਗੱਡੀ ਭਜਾ ਲਈ। ਜਿਸ ਤੋਂ ਬਾਅਦ ਪੁਲਸ ਨੇ ਗੋਲੀ ਗੈਂਗਸਟਰ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਪੁਲਸ ਨੇ ਦੱਸਿਆ ਕਿ ਗੋਲੀ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਇਸ ਬਾਰੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਦੇਖਿਆ ਜਾਵੇਗਾ ਗੋਲੀ ਦਾ ਕਿਹੜੇ ਗੈਂਗਸਟਰਾਂ ਨਾਲ ਲਿੰਕ ਰਹੇ ਹਨ ਅਤੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News