ਕਿਸਾਨਾਂ ਨੂੰ ਹਿਰਾਸਤ ਵਿਚ ਲੈਣ ਦੀ ਸੁਖਜਿੰਦਰ ਰੰਧਾਵਾ ਨੇ ਕੀਤੀ ਨਖੇਧੀ
Tuesday, Mar 04, 2025 - 06:24 PM (IST)

ਗੁਰਦਾਸਪੁਰ : ਪੰਜਾਬ ਪੁਲਸ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਵਿਚ ਅੱਧੀ ਰਾਤ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਦੀ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਨਖੇਧੀ ਕੀਤੀ ਹੈ ਅਤੇ ਇਸ ਨੂੰ ਹਤਾਸ਼ਾ ਭਰਿਆ ਕਦਮ ਕਰਾਰ ਦਿੱਤਾ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੇਰ ਰਾਤ ਨੂੰ ਉਨ੍ਹਾਂ ਦੇ ਘਰਾਂ ਵਿਚ ਪੁਲਸ ਵੱਲੋਂ ਛਾਪੇਮਾਰੀ ਕਰਕੇ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਇਹ ਅੱਜ ਤੱਕ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕੰਮ ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਕੇਂਦਰ ਸਰਕਾਰ ਅੱਗੇ ਰੱਖਣਾ ਹੈ ਪਰ ਅਜਿਹਾ ਕਰਨਾ ਬਿਲਕੁਲ ਗਲਤ ਹੈ।