ਪਿੰਡ ਕੋਟ ਸੰਤੋਖ ਰਾਏ ਦੇ ਕਿਸਾਨ ਬਲਦੇਵ ਸਿੰਘ ਨਿਮਾਣਾ ਬਣੇ ‘ਬਾਗਬਾਨ’

Saturday, Aug 26, 2023 - 11:17 AM (IST)

ਪਿੰਡ ਕੋਟ ਸੰਤੋਖ ਰਾਏ ਦੇ ਕਿਸਾਨ ਬਲਦੇਵ ਸਿੰਘ ਨਿਮਾਣਾ ਬਣੇ ‘ਬਾਗਬਾਨ’

ਗੁਰਦਾਸਪੁਰ (ਹਰਮਨ, ਵਿਨੋਦ)- ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਕਿਸਾਨਾਂ ਵੱਲੋਂ ਕਣਕ-ਝੋਨੇ ਦੇ ਹੇਠੋਂ ਰਕਬਾ ਕੱਢ ਕੇ ਬਾਗਬਾਨੀ ਹੇਠ ਲਿਆਂਦਾ ਜਾ ਰਿਹਾ ਹੈ। ਗੁਰਦਾਸਪੁਰ ਨਾਲ ਸਬੰਧਿਤ ਪਿੰਡ ਕੋਟ ਸੰਤੋਖ ਰਾਏ ਦੇ ਕਿਸਾਨ ਬਲਦੇਵ ਸਿੰਘ ਨਿਮਾਣਾ ਨੇ ਹੁਣ ਆਪਣੀ ਪੂਰੀ ਖ਼ੇਤੀ ਹੀ ਬਾਗਬਾਨੀ ਨੂੰ ਸਮਰਪਿਤ ਕਰਦੇ ਹੋਏ ਆਪਣੇ ਖੇਤਾਂ ’ਚ ਨਾਖ, ਆਲੂ-ਬੁਖਾਰਾ, ਅਮਰੂਦ, ਪਪੀਤਾ ਦੇ ਬਾਗ ਲਾ ਕੇ ਨਾਲ ਹੀ ਸਬਜ਼ੀਆਂ ਦੀ ਕਾਸ਼ਤ ਵੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਬਲਦੇਵ ਸਿੰਘ ਨਿਮਾਣਾ ਨੇ ਦੱਸਿਆ ਕਿ ਬਾਗਬਾਨੀ ਜਿੱਥੇ ਅਮਾਦਨ ਪੱਖੋਂ ਬਹੁਤ ਵਧੀਆ ਹੈ, ਉਥੇ ਹੀ ਇਹ ਵਾਤਾਵਰਣ ਪੱਖੀ ਵੀ ਹੈ।

ਇਹ ਵੀ ਪੜ੍ਹੋ- ਗੈਂਗਸਟਰ ਲਖਵੀਰ ਲੰਡਾ ਖ਼ਿਲਾਫ਼ NIA ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜ਼ਮੀਨ

ਇਸੇ ਕਾਰਨ ਉਸਨੇ ਆਪਣੀ ਸਾਰੀ 5 ਏਕੜ ਦੀ ਖੇਤੀ ’ਚ ਹੀ ਬਾਗਬਾਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 2 ਸਾਲ ਪਹਿਲਾਂ ਉਸਨੇ ਢਾਈ ਏਕੜ ’ਚ ਨਾਖਾਂ ਦਾ ਬਾਗ ਅਤੇ ਵਿਚ ਆਲੂ-ਬੁਖਾਰਾ ਅਤੇ ਢਾਈ ਏਕੜ ’ਚ ਅਮਰੂਦ ਅਤੇ ਪਪੀਤੇ ਦੇ ਬਾਗ ਲਾਏ ਹਨ। ਅਜੇ ਬਾਗ ਛੋਟੇ ਹੋਣ ਕਾਰਨ ਉਹ ਇਨ੍ਹਾਂ ਬਾਗਾਂ ’ਚ ਹਰੀ ਮਿਰਚ ਅਤੇ ਹੋਰ ਸਬਜ਼ੀਆਂ ਦੀ ਕਾਸ਼ਤ ਕਰ ਰਹੇ ਹਨ ਜੋ ਉਸ ਨੂੰ ਲਗਾਤਾਰ ਆਮਦਨ ਦੇ ਰਹੇ ਹਨ। ਉਸਨੇ ਦੱਸਿਆ ਕਿ ਉਸਦੇ ਬਾਗ ਵੱਡੇ ਹੋ ਗਏ ਹਨ ਅਤੇ ਜਲਦੀ ਹੀ ਫ਼ਲ ਦੇਣਾ ਸ਼ੁਰੂ ਕਰ ਦੇਣਗੇ।

ਇਹ ਵੀ ਪੜ੍ਹੋ- ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ

ਬਲਦੇਵ ਸਿੰਘ ਨਿਮਾਣਾ ਨੇ ਦੱਸਿਆ ਕਿ ਉਸ ਨੇ ਹਮੇਸ਼ਾ ਵਾਤਾਵਰਣ ਪੱਖੀ ਖੇਤੀ ਨੂੰ ਤਰਜੀਹ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬੱਚਤ ਕਰਦੇ ਰਹੇ ਹਨ ਅਤੇ ਉਨ੍ਹਾਂ ਨੇ ਫਸਲੀ ਰਹਿੰਦ-ਖੂੰਹਦ ਨੂੰ ਵੀ ਅੱਗ ਨਹੀਂ ਲਾਈ। ਉਨ੍ਹਾਂ ਕਿਹਾ ਕਿ ਬਾਗ ਲਾਉਣ ਪਿੱਛੇ ਵੀ ਉਨ੍ਹਾਂ ਦਾ ਮੁੱਖ ਉਦੇਸ਼ ਵਾਤਾਵਰਣ ਪੱਖੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ’ਚੋਂ ਬਾਹਰ ਆ ਕੇ ਹੋਰ ਫਸਲਾਂ ਦੀ ਕਾਸ਼ਤ ਕਰਨ ਦੇ ਨਾਲ ਬਾਗ ਲਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨ ’ਚ ਵਾਧਾ ਹੋ ਸਕੇ। ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨ ਬਲਦੇਵ ਸਿੰਘ ਨਿਮਾਣਾ ਨੇ ਆਪਣੀ ਸਾਰੀ ਖੇਤੀ ਬਾਗਾਂ ਦੇ ਅਧੀਨ ਲਿਆ ਕੇ ਬਹੁਤ ਵਧੀਆ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਬਾਗ ਚੋਖੀ ਆਮਦਨ ਦਾ ਪੱਕਾ ਸ੍ਰੋਤ ਹਨ ਅਤੇ ਜੋਦੋਂ ਤੱਕ ਬਾਗ ਵੱਡੇ ਨਹੀਂ ਹੋ ਜਾਂਦੇ ਉਦੋ ਤੱਕ ਬਾਗਾਂ ਵਿੱਚ ਸਬਜ਼ੀਆਂ ਆਦਿ ਦੀ ਕਾਸ਼ਤ ਕਰਕੇ ਲਗਾਤਾਰ ਆਮਦਨ ਲਈ ਜਾ ਸਕਦੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਤੋਂ ਦਿੱਲੀ ਦਾ ਸੜਕੀ ਸਫ਼ਰ ਹੁਣ ਪਵੇਗਾ ਮਹਿੰਗਾ, NHAI ਨੇ ਟੋਲ ਟੈਕਸ 'ਚ ਕੀਤਾ ਵਾਧਾ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਧਰਤੀ ਬਾਗਾਂ ਲਈ ਬਹੁਤ ਵਧੀਆ ਹੈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਬਾਗਬਾਨੀ ਵੱਲ ਜ਼ਰੂਰ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਗ ਲਾਉਣ ਸਬੰਧੀ ਕਿਸੇ ਵੀ ਤਕਨੀਕੀ ਜਾਣਕਾਰੀ ਜਾਂ ਸਿਖਲਾਈ ਲਈ ਬਾਗਬਾਨੀ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- PSEB ਬੋਰਡ ਦੀ ਵੱਡੀ ਲਾਪ੍ਰਵਾਹੀ, ਸ਼ਹੀਦ ਊਧਮ ਸਿੰਘ ਬਾਰੇ ਛਪੇ ਲੇਖ 'ਚ ਕਈ ਗ਼ਲਤੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News