ਝੋਨੇ ਦੀ ਦਵਾਈ ਵਾਲੀ ਸ਼ੀਸ਼ੀ ’ਚ ਪਾਣੀ ਪੀਣ ਨਾਲ ਕਿਸਾਨ ਦੀ ਮੌਤ
Thursday, Jun 29, 2023 - 12:39 PM (IST)

ਬਟਾਲਾ (ਸਾਹਿਲ)- ਪਿੰਡ ਵਿਠਵਾਂ ਵਿਖੇ ਝੋਨੇ ਦੀ ਦਵਾਈ ਵਾਲੀ ਸ਼ੀਸ਼ੀ ’ਚ ਪਾਣੀ ਪੀਣ ਨਾਲ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਜਗਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਿਠਵਾਂ, ਜੋ ਕਿ ਝੋਨੇ ਦੀ ਫ਼ਸਲ ’ਤੇ ਦਵਾਈ ਪਾ ਰਿਹਾ ਸੀ, ਨੇ ਦਵਾਈ ਵਾਲੀ ਸ਼ੀਸ਼ੀ ਖਾਲੀ ਕਰ ਕੇ ਬੰਬੀ ਤੋਂ ਉਸੇ ਸ਼ੀਸ਼ੀ ਵਿਚ ਪਾਣੀ ਪੀ ਲਿਆ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਗਈ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ’ਚ ਲਿਆਂਦਾ, ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 1 ’ਤੇ ਸ਼ਤਾਬਦੀ ਐੱਕਸਪ੍ਰੈੱਸ ਦਾ 12 ਘੰਟੇ ਕਬਜ਼ਾ, ਸਵਾਰੀਆਂ ਲਈ ਬਣੀ ਸਮੱਸਿਆ
ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਆਈ. ਮੇਜਰ ਸਿੰਘ ਨੇ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਆਰ.ਪੀ.ਸੀ ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੁਲਸ ਕਮਿਸ਼ਨ ਨੌਨਿਹਾਲ ਸਿੰਘ ਨੇ 45 ਦਿਨਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ, DGP ਨੇ ਥਾਪੜੀ ਪਿੱਠ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।