ਕਿਸਾਨ ਦੀ ਕਰੰਟ ਲੱਗਣ ਨਾਲ ਮੌਤ
Wednesday, Jul 31, 2024 - 11:50 AM (IST)

ਜੈਂਤੀਪੁਰ (ਬਲਜੀਤ)- ਕਸਬੇ ਦੇ ਪਿੰਡ ਭੰਗਾਲੀ ਕਲਾਂ ’ਚ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਕਿਸਾਨ ਯੂਨੀਅਨ ਦੇ ਆਗੂ ਬਾਬਾ ਹਰਦੀਪ ਸਿੰਘ ਭੰਗਾਲੀ ਨੇ ਦੱਸਿਆ ਕਿ ਕਿਸਾਨ ਕੁਲਵੰਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਭੰਗਾਲੀ ਕਲਾਂ ਜੋ ਖੇਤਾਂ ’ਚ ਕੰਮ ਕਰ ਰਿਹਾ ਸੀ ਕਿ ਅਚਾਨਕ ਮੋਟਰ ਬੰਦ ਹੋ ਗਈ। ਉਨ੍ਹਾਂ ਕਿਹਾ ਕਿ ਉਕਤ ਕਿਸਾਨ ਜਦ ਮੋਟਰ ਦੀ ਤਾਰ ਲਗਾਉਣ ਲੱਗਾ ਤਾਂ ਉਸਨੂੰ ਕਰੰਟ ਲੱਗ ਗਿਆ ਜਿਸਦੇ ਚਲਦਿਆਂ ਊਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8