ਕਰੰਟ ਲੱਗਣ ਨਾਲ ਕਿਸਾਨ ਦੀ ਹੋਈ ਮੌਤ

Saturday, Jul 02, 2022 - 11:59 PM (IST)

ਕਰੰਟ ਲੱਗਣ ਨਾਲ ਕਿਸਾਨ ਦੀ ਹੋਈ ਮੌਤ

ਹਰਸ਼ਾ ਛੀਨਾਂ/ਭਿੰਡੀ ਸੈਦਾਂ (ਭੱਟੀ/ਗੁਰਜੰਟ) : ਅਜਨਾਲਾ ਤਹਿਸੀਲ ਅਧੀਨ ਆਉਂਦੇ ਪਿੰਡ ਤੱਲਾ ਦੇ ਰਹਿਣ ਵਾਲੇ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਪਰਗਟ ਸਿੰਘ ਧਰਮਕੋਟ ਨੇ ਦੱਸਿਆ ਪਿੰਡ ਤੱਲਾ ਦਾ ਕਿਸਾਨ ਹਰਜਿੰਦਰ ਬੀਤੇ ਕੱਲ ਸ਼ਾਮ ਨੂੰ 7 ਵਜੇ ਦੇ ਕਰੀਬ ਆਪਣੀ ਬੰਬੀ ਦੀ ਮੋਟਰ ਚਲਾਉਣ ਲੱਗਾ ਤਾਂ ਮੋਟਰ ਦੇ ਸਵਿੱਚ ਤੋਂ ਕਰੰਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਡੇਢ ਕਿੱਲਾ ਜ਼ਮੀਨ ਦਾ ਮਾਲਕ ਸੀ ਤੇ ਉਹ ਬਹੁਤ ਗਰੀਬੀ ਦੀ ਹਾਲਤ 'ਚੋਂ ਗੁਜ਼ਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਇਕ ਲੜਕਾ ਅਤੇ ਪਤਨੀ ਛੱਡ ਗਿਆ ਹੈ, ਜਿਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਸਰਕਾਰ ਵੱਲੋਂ ਯੋਗ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰੋਂ ਚੋਰਾਂ ਨੇ 40 ਤੋਲੇ ਸੋਨੇ ਦੇ ਗਹਿਣੇ ਤੇ ਢਾਈ ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News