ਕਿਸਾਨਾਂ ਦੀ ਮੋਦੀ ਨੂੰ ਚੇਤਾਵਨੀ, ‘ਕਿਸਾਨਾਂ ਦਾ ਅੰਦੋਲਨ ਉਦੋਂ ਤੱਕ ਜਾਰੀ, ਜਿਨਾਂ ਚਿਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ’

02/24/2021 6:23:17 PM

ਤਰਨਤਾਰਨ (ਵਿਜੇ) - ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਲਗਾਤਾਰ ਦਿੱਲੀ ਗਾਜੀਪੁਰ ਬਾਰਡਰ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਇਸ ਧਰਨੇ ਪ੍ਰਦਰਸ਼ਨ ’ਚ ਕੁਝ ਦਿਨ ਪਹਿਲਾ ਤਰਨਤਾਰਨ ਦੇ ਨੋਸ਼ਹਿਰਾ ਪੰਨੂੰਆ ਦੇ ਰਹਿਣ ਵਾਲੇ ਕਿਸਾਨ ਤੀਰਥ ਸਿੰਘ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਦੀ ਘਰ ਵਾਪਸ ਆਉਂਦੇ ਸਮੇਂ ਰਾਸਤੇ ’ਚ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਸਰਕਾਰ ਪਾਸੋ ਮਾਲੀ ਸਹਾਇਤਾ ਦੇ 5 ਲੱਖ ਰੁਪਏ ਦਿੱਤੇ ਗਏ। ਇਹ ਰਾਸ਼ੀ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਸਾਨ ਦੇ ਪਰਿਵਾਰ ਨੂੰ ਸੌਂਪੀ। 

ਪੜ੍ਹੋ ਇਹ ਵੀ ਖ਼ਬਰ - ਮਸ਼ਹੂਰ ਪੰਜਾਬੀ ਗਾਇਕ ‘ਸਰਦੂਲ ਸਿਕੰਦਰ’ ਦੀ ਮੌਤ 'ਤੇ ਸਿਆਸੀ ਆਗੂਆਂ ਨੇ ਟਵੀਟ ਕਰ ਪ੍ਰਗਟਾਇਆ ਦੁੱਖ  

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕੇਂਦਰ ਸਰਕਾਰ, ਜਦੋਂ ਤੋਂ ਕਾਲੇ ਕਾਨੂੰਨ ਲੈ ਕੇ ਆਈ ਹੈ, ਉਦੋ ਤੋਂ ਦੇਸ਼ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾ ਚਿਰ ਕੇਂਦਰ ਸਰਕਾਰ ਤਿੰਨੋ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨ ਇਸ ਅੰਦੋਲਨ ਨੂੰ ਖ਼ਤਮ ਨਹੀਂ ਕਰਨਗੇ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਕਿਹਾ ਕਿ ਅਸੀ ਵੀ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਵਾਂਗੇ।

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੋਚ ਬਹੁਤ ਮਾੜੀ ਹੈ, ਜਿਨ੍ਹਾਂ ਤੋਂ ਅੱਜ ਹਰ ਵਰਗ ਦੁੱਖੀ ਹੈ। ਪ੍ਰਧਾਨ ਮੰਤਰੀ ਜਦੋਂ ਤੱਕ ਕਿਸਾਨਾਂ ’ਤੇ ਥੋਪੇ ਤਿੰਨ ਕਾਨੂੰਨ ਨੂੰ ਰੱਦੀ ਦੀ ਟੋਕਰੀ ਵਿੱਚ ਨਹੀਂ ਪਾਉਂਦੇ, ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨ ਤੀਰਥ ਸਿੰਘ ਦਾ ਘਾਟਾ ਕਦੇ ਪੂਰਾ ਨਹੀ ਹੋ ਸਕਦਾ। ਅੱਜ ਇਸ ਪਰਿਵਾਰ ਨੂੰ 5 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਅਤੇ ਰਹੀ ਗੱਲ ਸਰਕਾਰੀ ਨੌਕਰੀ ਦੀ, ਤਾਂ ਇਸ ਲਈ ਵੀ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਹਾਂਗਾ।

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਤਹਿਸੀਲ ਕੰਪਲੈਕਸ ਦੀਆਂ ਕੰਧਾਂ ’ਤੇ ਲੱਗੇ ਖ਼ਾਲਿਸਤਾਨ ਦੇ ਪੋਸਟਰ, ਲੋਕਾਂ ’ਚ ਦਹਿਸ਼ਤ ਦਾ ਮਾਹੌਲ


rajwinder kaur

Content Editor

Related News