ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਤਰਨਤਾਰਨ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਦਿੱਤੀ ਸਰਕਾਰੀ ਨੌਕਰੀ

09/17/2021 5:44:45 PM

ਤਰਨਤਾਰਨ (ਬਲਵਿੰਦਰ ਕੌਰ, ਰਾਜੂ) - ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ’ਚ ਜਾਨ ਵਾਰਨ ਵਾਲੇ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਸਿਹਤ ਵਿਭਾਗ ’ਚ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਵੇਂ ਇਸ ਜਹਾਨ ਤੋਂ ਕੂਚ ਕਰਨ ਵਾਲੇ ਬੰਦੇ ਦਾ ਘਾਟਾ ਤਾਂ ਕੋਈ ਸਰਕਾਰ ਪੂਰਾ ਨਹੀਂ ਕਰ ਸਕਦੀ ਪਰ ਕਿਸਾਨ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਯੋਗ ਬੱਚੇ ਨੂੰ ਸਰਕਾਰੀ ਨੌਕਰੀ ਦੇਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਤਹਿਤ ਅਸੀਂ 2 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਿਹਤ ਵਿਭਾਗ ’ਚ ਨੌਕਰੀ ਲਈ ਪੇਸ਼ਕਸ਼ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਪਿੰਡ ਚੀਮਾ ਖੁਰਦ ਦੇ ਕਿਸਾਨ ਜੋਗਿੰਦਰ ਸਿੰਘ ਤੇ ਨੌਸ਼ਹਿਰਾ ਪੰਨੂੰਆਂ ਦੇ ਕਿਸਾਨ ਤੀਰਥ ਸਿੰਘ ਇਸ ਸੰਘਰਸ਼ ਵਿਚ ਆਪਣੀ ਜਾਨ ਕੁਰਬਾਨ ਕਰ ਗਏ। ਡਿਪਟੀ ਕਮਿਸ਼ਨਰ ਨੇ ਦੋਵਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਕਿਹਾ ਕਿ ਤੁਹਾਡੇ ਮੁਖੀਆਂ ਦੀ ਜਾਨ ਸਾਂਝੇ ਕੰਮ ਲਈ ਗਈ ਹੈ ਅਤੇ ਉਨ੍ਹਾਂ ਲੋਕ ਹਿੱਤ ਲਈ ਕੁਰਬਾਨੀ ਦਿੱਤੀ ਹੈ। ਅਸੀਂ ਸਾਰੇ ਇਸ ਸੋਸਾਇਟੀ ਦਾ ਹਿੱਸਾ ਹੁੰਦੇ ਹੋਏ ਇਸ ਕੁਰਬਾਨੀ ਲਈ ਤੁਹਾਡੇ ਰਿਣੀ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਤਹਿਤ ਤੁਹਾਨੂੰ ਸਿਹਤ ਵਿਭਾਗ ਵਿਚ ਨੌਕਰੀ ਦਿੱਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਇਨ੍ਹਾਂ ਨੌਜਵਾਨਾਂ ਦੇ ਕਾਗਜ਼ਾਤ ਪੂਰੇ ਕਰਕੇ ਕੇਸ ਮੁੱਖ ਦਫ਼ਤਰ ਨੂੰ ਭੇਜ ਦਿੱਤੇ ਗਏ ਹਨ ਅਤੇ ਅਗਲੇ ਹਫ਼ਤੇ ਇਹ ਸਰਕਾਰੀ ਨੌਕਰੀ ਸ਼ੁਰੂ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਜਤ ਉਬਰਾਏ, ਜੀ. ਏ. ਅਮਨਪ੍ਰੀਤ ਸਿੰਘ, ਐੱਸ. ਡੀ. ਐੱਮ. ਅਲਕਾ ਕਾਲੀਆ, ਡੀ. ਆਰ. ਓ. ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਡੀ. ਈ. ਓ. ਰਾਜੇਸ਼ ਸ਼ਰਮਾ, ਜ਼ਿਲ੍ਹਾ ਭਲਾਈ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਦੋ ਧਿਰਾਂ ’ਚ ਹੋਈ ਖ਼ੂਨੀ ਤਕਰਾਰ, ਜਨਾਨੀ ਨਾਲ ਵੀ ਕੀਤੀ ਬਦਸਲੂਕੀ (ਤਸਵੀਰਾਂ)


rajwinder kaur

Content Editor

Related News