ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ ਪੈਲੀ ’ਚ ਵਾਹ ਕੇ ਅਗਲੀ ਫਸਲ ਬੀਜਣ : ਡੀ. ਸੀ.

09/25/2021 2:50:24 PM

ਗੁਰਦਾਸਪੁਰ (ਹਰਮਨ, ਸਰਬਜੀਤ) - ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵੱਲੋਂ ਪਾਸ ਕੀਤੇ ਗਏ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪ੍ਰਾਪਤ ਹਦਾਇਤਾਂ ਮੁਤਾਬਕ ਢੁੱਕਵੀਂ ਕਾਰਵਾਈ ਕਰਨ ਸਬੰਧੀ ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਸਬੰਧੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਤੌਰ ਬਲਾਕ ਕੋ-ਆਰਡੀਨੇਟਰ/ਕਲੱਸਟਰ, ਕੋ-ਆਰਡੀਨੇਟਰ/ਨੋਡਲ ਅਫਸਰ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਹ ਟੀਮਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ।

ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸੁਰਿੰਦਰ ਸਿੰਘ, ਬਲਾਕ ਧਾਰੀਵਾਲ, ਗੁਰਦਾਸਪੁਰ, ਦੀਨਾਨਗਰ, ਕਲਾਨੋਰ ਤੇ ਕਾਹਨੂੰਵਾਨ ਦਾ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।  ਰਾਜੇਸ਼ ਕੁਮਾਰ, ਐਕਸੀਅਨ (ਪੀ. ਸੀ. ਸੀ. ਬੀ.) ਬਟਾਲਾ, ਬਲਾਕ ਬਟਾਲਾ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਦੇ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ। ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਕਈ ਅਗਾਂਹਵਧੂ ਕਿਸਾਨਾਂ ਪਿਛਲੇ ਕਈ ਸਾਲਾਂ ਤੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਉਸ ਨੂੰ ਪੈਲੀ ’ਚ ਵਾਹ ਕੇ ਅਗਲੀ ਫਸਲ ਦੀ ਬੀਜਾਈ ਕਰ ਰਹੇ ਹਨ।

ਕਿਸਾਨਾਂ ਦੇ ਕਹਿਣ ਮੁਤਾਬਕ ਇਸ ਤਰ੍ਹਾਂ ਕਰਨ ਨਾਲ ਫ਼ਸਲ ਦਾ ਝਾੜ ਵਧਿਆ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵਧੀ ਹੈ, ਖ਼ਰਚਾ ਘਟਿਆ ਹੈ ਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ’ਚ ਯੋਗਦਾਨ ਪਾਇਆ ਹੈ। ਖੇਤੀ ਦੇ ਨਵੇਂ ਸੰਦ ਹੈਪੀ ਸੀਡਰ, ਰੋਟਾਵੇਟਰ ਤੇ ਮਲਚਰ ਆਦਿ ਦੀ ਵਰਤੋਂ ਕਰ ਕੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ’ਚ ਵਾਹ ਕੇ ਅਗਲੀ ਫ਼ਸਲ ਬੀਜੀ ਜਾ ਸਕਦਾ ਹੈ।


rajwinder kaur

Content Editor

Related News