ਕਿਸਾਨਾਂ ਨੇ ਬਿਜਲੀ ਦਫ਼ਤਰ ਡੇਹਰੀਵਾਲ ਦਰੋਗਾ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਧਰਨਾ

06/17/2022 7:56:10 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸਠਿਆਲੀ ਦੇ ਪ੍ਰਧਾਨ ਗੁਰਮੁਖ ਸਿੰਘ ਖਾਨਮਲੱਕ ਤੇ ਅਨੂਪ ਸਿੰਘ ਬਲੱਗਣ ਕਿਸਾਨ ਆਗੂ ਦੀ ਅਗਵਾਈ ਹੇਠ ਬਿਜਲੀ ਦਫਤਰ ਡੇਹਰੀਵਾਲ ਦਰੋਗਾ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪਿੰਡ ਬਲੱਗਣ ’ਚ ਪਿਛਲੇ ਚਾਰ ਦਿਨਾਂ ਤੋਂ ਟਰਾਂਸਫਾਰਮ ਸੜਨ ਕਾਰਨ ਮੁੜ ਨਵਾਂ ਟਰਾਂਸਫਾਰਮ ਨਾ ਲਗਾਉਣ ਕਰ ਕੇ ਜਿਥੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਕ ਪਾਸੇ ਝੋਨੇ ਦੀ ਲਵਾਈ ਜਾ ਰਹੀ ਹੈ। ਦੂਜੇ ਪਾਸੇ ਵਿਭਾਗ ਵੱਲੋਂ ਟਰਾਂਸਫਾਰਮਰ ਬਦਲਣ ਵਿਚ ਅਣਗਹਿਲੀ ਵਰਤੀ ਜਾ ਰਹੀ ਹੈ ਅਤੇ ਅਜਿਹਾ ਹੋਣ ਕਰ ਕੇ ਕਿਸਾਨਾਂ ਨੂੰ ਡਾਹਢੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰਮਚਾਰੀਆਂ ਨੂੰ ਭੇਜ ਕੇ ਸੜਿਆ ਹੋਇਆ ਟਰਾਂਸਫਾਰਮ ਉਸ ਜਗ੍ਹਾ ਤੋਂ ਤਾਂ ਉਤਰਵਾ ਦਿੱਤਾ ਗਿਆ। 4 ਦਿਨ ਬੀਤਣ ਦੇ ਬਾਵਜੂਦ ਉਸ ਜਗ੍ਹਾ ’ਤੇ ਦੁਬਾਰਾ ਨਵਾਂ ਟਰਾਂਸਫਾਰਮਰ ਨਹੀਂ ਲਗਾਇਆ ਗਿਆ, ਜਿਸ ਕਰ ਕੇ ਉਨ੍ਹਾਂ ਨੂੰ ਅੱਜ ਇਹ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨੀ ਦੇਰ ਤਕ ਉਨ੍ਹਾਂ ਦੀ ਇੂਰੀ ਨਹੀਂ ਹੋਵੇਗੀ ਤੇ ਬਿਜਲੀ ਟਰਾਂਸਫਾਰਮਰ ਦੁਬਾਰਾ ਉਸ ਜਗ੍ਹਾ ’ਤੇ ਨਹੀਂ ਲਗਾਇਆ ਜਾਵੇਗਾ, ਓਨੀ ਦੇਰ ਤੱਕ ਇਹ ਧਰਨਾ ਇਸੇ ਤਰ੍ਹਾਂ ਵਿਭਾਗ ਖ਼ਿਲਾਫ਼ ਬਿਜਲੀ ਦਫਤਰ ਡੇਹਰੀਵਾਲ ਦਰੋਗਾ ਵਿਖੇ ਚੱਲਦਾ ਰਹੇਗਾ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹਰਜੀਤ ਸਿੰਘ ਕੋਟ ਬੁੱਢਾ, ਲਖਵਿੰਦਰ ਸਿੰਘ ਕਾਲਾ ਬਾਲਾ, ਨਿਸ਼ਾਨ ਸਿੰਘ ਸੇਖਵਾਂ, ਮੱਖਣ ਸਿੰਘ ਛੀਨਾਂ, ਸਾਹਿਬ ਸਿੰਘ ਧਾਰੀਵਾਲ ਕਲਾਂ, ਸੂਬੇਦਾਰ ਤਾਰਾ ਸਿੰਘ ਬਲੱਗਣ, ਹਰਚਰਨ ਸਿੰਘ ਧਾਰੀਵਾਲ ਕਲਾਂ, ਸਤਨਾਮ ਸਿੰਘ ਖਾਨਮਲੱਕ, ਅਜੀਤ ਸਿੰਘ ਗਿੱਲ ਮੰਜ ਸਮੇਤ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਕਿਸਾਨ ਹਾਜ਼ਰ ਸਨ। ਇਸ ਮਾਮਲੇ ਸਬੰਧੀ ਜਦੋਂ ਸਬ ਡਵੀਜ਼ਨ ਡੇਹਰੀਵਾਲ ਦਰੋਗਾ ਦੇ ਐੱਸ. ਡੀ. ਓ. ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਤਕਨੀਕੀ ਖ਼ਰਾਬੀ ਕਾਰਨ ਟਰਾਂਸਫਾਰਮ ਲਗਾਉਣ ਵਿੱਚ ਦੇਰੀ ਹੋ ਰਹੀ ਹੈ ਪਰ ਜਲਦ ਹੀ ਇਸ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ।


rajwinder kaur

Content Editor

Related News